*ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅਗਲੇ 4 ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਕਿਸਾਨਾਂ ਦੀਆਂ ਵੱਧੀਆਂ ਚਿੰਤਾਵਾਂ*

0
141

 (ਸਾਰਾ ਯਹਾਂ/  ਮੁੱਖ ਸੰਪਾਦਕ) :  ਪੰਜਾਬ ਦੇ ਫਰੀਦਕੋਟ, ਫਿਰੋਜ਼ਪੁਰ, ਫਾਜ਼ਲਿਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਅਗਲੇ 4 ਦਿਨਾਂ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ ‘ਚ 30 ਮਾਰਚ ਤੋਂ 2 ਅਪ੍ਰੈਲ ਤੱਕ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਉਨ੍ਹਾਂ ਨੂੰ ਆਪਣੀ ਕਣਕ ਦੀ ਫਸਲ ਖਰਾਬ ਹੋਣ ਦਾ ਡਰ ਸਤਾਉਣ ਲੱਗਾ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਫਰੀਦਕੋਟ ਦੇ ਖੇਤਰੀ ਦਫਤਰ ‘ਚ ਕੰਮ ਕਰ ਰਹੇ ਮੌਸਮ ਵਿਗਿਆਨੀ ਡਾ: ਸੁਧੀਰ ਮਿਸ਼ਰਾ ਨੇ ਦੱਸਿਆ ਕਿ ਮੌਸਮ ‘ਚ ਇਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਤੀਸਰੇ ਹਫਤੇ ਤੋਂ ਮੀਂਹ ਪੈਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਮਾਰਚ ਅਜੇ ਜਾਰੀ ਹੈ, ਸਾਰੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਸਮ ਦੀ ਸਥਿਤੀ ਨੂੰ ਦੇਖਦਿਆਂ ਹੀ ਆਪਣੀ ਕਣਕ ਅਤੇ ਹੋਰ ਫ਼ਸਲਾਂ ਦੀ ਸਿੰਚਾਈ ਕਰਨ।

ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਕਿਸਾਨਾਂ ਲਈ ਨਿਸ਼ਚਿਤ ਤੌਰ ‘ਤੇ ਪ੍ਰੇਸ਼ਾਨੀ ਵਾਲੀ ਹੈ, ਭਾਵੇਂ ਕਿ ਕਿਸਾਨਾਂ ਦੀ ਵੱਡੀ ਪੱਧਰ ‘ਤੇ ਫ਼ਸਲ ਬਰਬਾਦ ਹੋ ਚੁੱਕੀ ਹੈ, ਪਰ ਅਜਿਹੇ ‘ਚ ਜੇਕਰ ਇੱਕ ਵਾਰ ਹੋਰ ਮੀਂਹ ਪੈਂਦਾ ਹੈ ਤਾਂ ਫ਼ਸਲਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਵੇਗਾ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਮੀਂਹ ਕਾਰਨ ਕਿਸਾਨਾਂ ਦੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਮੁਆਵਜ਼ੇ ਦਾ ਐਲਾਨ ਕਰ ਚੁੱਕੇ ਹਨ, ਜਿਸ ਤਹਿਤ ਸਰਕਾਰੀ ਤੰਤਰ ਨੇ ਨੁਕਸਾਨ ਦੀ ਭਰਪਾਈ ਦਾ ਕੰਮ ਤੇਜ਼ ਕਰ ਦਿੱਤਾ ਹੈ ।

NO COMMENTS