ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਲੰਬੇ-ਲੰਬੇ ਕੱਟ, ਪਿੰਡਾਂ ‘ਚ 4 ਤੋਂ 5 ਤੇ ਸ਼ਹਿਰਾਂ 1 ਤੋਂ 2 ਘੰਟੇ ਬਿਜਲੀ ਗੁੱਲ

0
81

ਚੰਡੀਗੜ੍ਹ ,04 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਪੰਜਾਬ ਅੰਦਰ ਥਰਮਲ ਪਾਵਰ ਪ੍ਰੋਡਕਸ਼ਨ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਮੰਗਲਵਾਰ ਨੂੰ ਪੰਜਾਬ ਦਾ ਆਖ਼ਰੀ ਥਰਮਲ ਪਾਵਰ ਪਲਾਂਟ ਜੀਵੀਕੇ ਵੀ ਬੰਦ ਹੋ ਗਿਆ ਜਿਸ ਮਗਰੋਂ ਥਰਮਲ ਪਲਾਂਟਾਂ ਕੋਲ ਕੋਲੇ ਦੇ ਭੰਡਾਰ ਖਤਮ ਹੋਣ ਕਰਕੇ ਅੱਜ ਬਿਜਲੀ ਕੱਟ ਸ਼ੁਰੂ ਹੋ ਗਏ ਹਨ। ਪੰਜਾਬ ਰਾਜ ਬਿਜਲੀ ਬੋਰਡ ਨੇ ਪਿੰਡਾਂ ਵਿੱਚ 4 ਤੋਂ 5 ਅਤੇ ਸ਼ਹਿਰੀ ਇਲਾਕਿਆਂ ਵਿੱਚ 1 ਤੋਂ 2 ਘੰਟੇ ਦੇ ਪਾਵਰ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਹਨ।

ਬੁੱਧਵਾਰ ਸਵੇਰੇ ਪਟਿਆਲਾ, ਜਲੰਧਰ, ਲੁਧਿਆਣਾ, ਸੰਗਰੂਰ ਤੇ ਅੰਮ੍ਰਿਤਸਰ ਸ਼ਹਿਰਾਂ ਵਿੱਚ ਬਿਜਲੀ ਦੇ ਲੰਬੇ ਕੱਟ ਵੇਖਣ ਨੂੰ ਮਿਲੇ। ਪੰਜਾਬ ਇਸ ਵਕਤ 1000-1500 ਮੈਗਾਵਾਟ ਬਿਜਲੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਇਹ ਕਮੀ ਨਿੱਜੀ ਥਰਮਲ ਪਲਾਂਟੇ ਦੇ ਕੋਲੇ ਦੀ ਕਮੀ ਕਾਰਨ ਬੰਦ ਹੋਣ ਕਰਕੇ ਆਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਹੁਣ ਦੋ ਸਰਕਾਰੀ ਥਰਮਲ ਪਾਵਰ ਪਲਾਂਟਾਂ ਨੂੰ ਚਾਲੂ ਕਰਨ ਦਾ ਫੈਸਲਾ ਕੀਤਾ ਹੈ ਪਰ ਇੱਥੇ ਵੀ ਕੋਲਾ ਕੁਝ ਬਹੁਤ ਨਹੀਂ।

ਸਰਕਾਰੀ ਬੁਲਾਰੇ ਅਨੁਸਾਰ ਇਸ ਸਮੇਂ ਰਾਜ ਵਿੱਚ ਦਿਨ ਦੀ ਮੰਗ ਲਗਭਗ 5100-5200 ਮੈਗਾਵਾਟ ਹੈ ਤੇ ਰਾਤ ਦੀ ਮੰਗ ਕਰੀਬ 3400 ਮੈਗਾਵਾਟ ਹੈ। ਦੂਜੇ ਪਾਸੇ, ਸਪਲਾਈ ਪੂਰੀ ਤਰ੍ਹਾਂ ਨਾਕਾਫੀ ਹੈ, ਸਿਰਫ ਸਬਜ਼ੀ ਫੀਡਰ (800 ਮੈਗਾਵਾਟ) ਦੇ ਖੇਤੀਬਾੜੀ ਬਿਜਲੀ (ਏਪੀ) ਦੇ ਲੋਡ ਨਾਲ ਹਰ ਰੋਜ਼ 4-5 ਘੰਟਿਆਂ ਲਈ ਸਪਲਾਈ ਦਿੱਤੀ ਜਾਂਦੀ ਹੈ।

NO COMMENTS