
ਅੰਮ੍ਰਿਤਸਰ,07 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨਾਂ ਵੱਲੋਂ ਮਾਲ ਗੱਡੀਆਂ ਲੰਗਣ ਦੇਣ ਦੇ ਮੱਦੇਨਜ਼ਰ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ। ਇਸ ਤਹਿਤ ਹੁਣ ਜੰਡਿਆਲਾ ਗੁਰੂ ਚ ਵੀ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਹੈ। ਹੁਣ ਇਹ ਧਰਨਾ ਸਟੇਸ਼ਨ ਦੇ ਨਾਲ ਲੱਗਦੇ ਮੈਦਾਨ ‘ਤੇ ਜਾਰੀ ਰਹੇਗਾ। ਹਾਲਾਂਕਿ ਕਿਸਾਨਾਂ ਵੱਲੋਂ ਇਹ ਛੋਟ ਸਿੜ ਮਾਲ ਗੱਡੀਆਂ ਲਈ ਹੋਵੇਗੀ। ਯਾਤਰੀ ਰੇਲਾਂ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਬਹਾਨਾ ਬਣਾ ਰਿਹਾ ਹੈ ਕਿ ਪਲੇਟਫਾਰਮ ਟਤੇ ਧਰਨਾ ਲੱਗਣ ਕਰਕੇ ਮਾਲਗੱਡੀਆਂ ਨਹੀਂ ਚਲਾਈਆਂ ਜਾ ਸਕਦੀਆਂ। ਅਜਿਹੇ ‘ਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਫੈਸਲਾ ਲਿਆ ਹੈ ਕਿ ਕਿਸਾਨਾਂ ਦਾ ਅੰਦੋਲਨ ਹੁਣ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ਦੇ ਨਾਲ ਲੱਗਦੇ ਮੈਦਾਨ ਤੋਂ ਜਾਰੀ ਰਹੇਗਾ।
ਸਰਵਣ ਸਿੰਘ ਪੰਧੇਰ ਨੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਇਸ ਵਾਰ ਕਾਲੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿਸਾਨਾਂ ਦੇ ਨਾਲ ਪੰਜਾਬ ਦੇ ਲੋਕ ਇਸ ‘ਚ ਸਹਿਯੋਗ ਕਰਨ ਅਤੇ ਆਪਣੇ ਘਰਾਂ, ਦੁਕਾਨਾਂ ਤੇ ਵਾਹਨਾਂ ‘ਤੇ ਕਾਲੇ ਝੰਡੇ ਲਗਾ ਕੇ ਮੋਦੀ ਸਰਕਾਰ ਦਾ ਵਿਰੋਧ ਕਰਨ।
