ਚੰਡੀਗੜ੍ਹ : ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ ‘ਤੇ ਟੋਲ ਉਗਰਾਹੀ 4 ਮਈ ਤੋਂ ਮੁੜ ਸ਼ੁਰੂ ਹੋ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ 27 ਮਾਰਚ ਨੂੰ ਟੋਲ ਪਲਾਜ਼ੇ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤੇ ਗਏ ਸਨ ਅਤੇ 19 ਅਪ੍ਰੈਲ ਨੂੰ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਸੀ।
ਨੈਸ਼ਨਲ ਹਾਈਵੇਜ਼ ਅਥਾਰਿਟੀ ਨੇ ਆਪਣੇ ਅਧਿਕਾਰ ਵਾਲੇ ਪਲਾਜ਼ਿਆਂ ’ਤੇ ਦੋ ਹਫਤੇ ਪਹਿਲਾਂ ਤੋਂ ਹੀ ਵਸੂਲੀ ਸ਼ੁਰੂ ਕੀਤੀ ਹੋਈ ਹੈ। ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮਾਰਚ ’ਚ ਲੌਕਡਾਊਨ ਦੇ ਹੁਕਮਾਂ ਵੇਲੇ ਟੌਲ ਵਸੂਲੀ ਰੋਕ ਦਿੱਤੀ ਗਈ ਸੀ। ਹਾਲਾਂਕਿ ਪੰਜਾਬ ’ਚ ਕਰਫਿਊ ਲੱਗਿਆ ਹੋਇਆ ਹੈ।