*ਪੰਜਾਬ ਦੇ ਭਾਈਚਾਰੇ ਨੂੰ ਲਾਂਬੂ ਲਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਬਾਬਾ ਪਰਮਜੀਤ ਸਿੰਘ ਖਾਲਸਾ*

0
46

ਮਾਨਸਾ 25 ਦਸੰਬਰ  (ਸਾਰਾ ਯਹਾਂ/ਬੀਰਬਲ ਧਾਲੀਵਾਲ :ਮਾਨਸਾ ਦੇ ਉੱਘੇ ਸਮਾਜ ਸੇਵੀ ਅਤੇ ਬਾਬਾ ਪਰਮਜੀਤ ਸਿੰਘ ਖਾਲਸਾ ਨੇ ਅਮ੍ਰਿਤਸਰ ਵਿੱਚ ਸਥਿਤ ਦਰਬਾਰ ਸਾਹਿਬ ‘ਚ ਹੋਈ ਬੇਦਅਬੀ ਦੀ ਘਟਨਾ ਦੀ ਕੜ੍ਹੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਦਰਬਾਰ ਸਾਹਿਬ ਵਿੱਚ ਜੋ ਘਟਨਾ ਹੋਈ ਹੈ,  ਉਸ ਤੇ ਜਿਨ੍ਹਾਂ ਵੀ ਦੁੱਖ ਜ਼ਾਹਿਰ ਕੀਤਾ ਜਾਵੇ ਘੱਟ ਹੈ ।  ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਵੱਡੀ ਸਾਜਿਸ਼ ਹੋ ਸਕਦੀ ਹੈ  ਜਿਸਨੂੰ ਬੇਨਕਾਬ ਕਰਣਾ ਬਹੁਤ ਜਰੂਰੀ ਹੈ । ਬਾਬਾ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਵਿੱਚ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਣਾ ਚਾਹੁੰਦੇ ਹੈ ।  ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪਰਮਜੀਤ ਸਿੰਘ  ਨੇ ਕਿਹਾ ਕਿ ਪਿਛਲੇ 5 ਤੋ 7 ਦਿਨਾਂ ਵਿੱਚ ਪੰਜਾਬ ਵਿੱਚ ਬੇਦਅਬੀ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਦੋ ਦਿਨ ਪਹਿਲਾਂ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ। ਸ਼ਨੀਵਾਰ ਦੀ ਰਾਤ ਨੂੰ ਦਰਬਾਰ ਸਾਹਿਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਕਰਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਤੋਂ ਇਲਾਵਾ ਐਤਵਾਰ ਨੂੰ ਵੀ ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚ ਕਿਸੀ ਅਣਜਾਣ ਵਿਅਕਤੀ ਵਲੋਂ ਬੇਅਦਬੀ ਕਰਣ ਦੀ ਕੋਸ਼ਿਸ਼ ਕੀਤਾ ਗਈ ਹੈ । ਉਨ੍ਹਾਂ ਕਿਹਾ ਕਿ ਵਾਰ-ਵਾਰ ਸਿੱਖ ਧਰਮ  ਦੇ ਪਵਿਤਰ ਸਥਾਨ ਅਤੇ ਗ੍ਰੰਥਾਂ ਦੀ ਬੇਅਦਬੀ  ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਚੁਪ ਚਾਪ ਬੈਠੀ ਹੈ । ਪਰਮਜੀਤ ਸਿੰਘ ਖਾਲਸਾ  ਨੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਦੀ ਸੂਬਾ ਸਰਕਾਰ ਦੇ ਨਾਲ – ਨਾਲ ਸੇਂਟਰਲ ਗਵਰਨਮੇਂਟ ਜਾਂ ਜਿਊਡੀਸ਼ਅਲ ਏਜੰਸੀ  ਦੇ ਰਾਹੀ ਜਾਂਚ ਦੀ ਮੰਗ ਕੀਤੀ ਹੈ ।  ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਦੀ ਤਹਿ ਤੱਕ ਜਾਣਾ ਚਾਹੀਦਾ ਹੈ ਕਿ ਉਸ ਆਦਮੀ ਨੇ ਇੰਨਾ ਘਿਨੌਣਾ ਕੰਮ ਕਿਉਂ ਕੀਤਾ ਸੀ ਅਤੇ ਕਿਸਦੇ ਕਹਿਣ ਤੇ ਕੀਤਾ ਸੀ ।  ਇਸ ਲਈ ਸੱਚ ਸਾਹਮਣੇ ਆਣਾ ਚਾਹੀਦਾ ਹੈ ।  ਉਨ੍ਹਾਂਨੇ ਇਸ ਘਟਨਾ ਲਈ ਲਈ ਰਾਜ ਸਰਕਾਰ ਨੂੰ ਜ਼ਿੰਮੇਦਾਰ ਦੱਸਿਆ ਹੈ । ਉਨ੍ਹਾਂਨੇ ਕਿਹਾ ਸਿੱਖ ਧਰਮ  ਦੇ ਸਭ ਤੋਂ ਪਵਿਤਰ ਧਾਰਮਿਕ ਥਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਉਨ੍ਹਾਂਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਰੋਕਨ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਹੈ। ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਇਕ ਅਮਨਪਸੰਦ ਸੂਬਾ ਹੈ ਜਿਥੇ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਨਾਲ ਰਹਿੰਦੇ ਹਨ ।ਅਜਿਹੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਇਸ ਭਾਈਚਾਰੇ ਵਿਚ ਫੁੱਟ ਪਾਉਣ  ਦੀਆ ਕੋਸ਼ਿਸ਼ਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਆਪਸੀ ਭਾਈਚਾਰੇ ਵਿਚ ਕੋਈ ਉੱਠ ਨਾ ਪਾ ਸਕੇ ।  

NO COMMENTS