ਮਾਨਸਾ 17ਦਸੰਬਰ (ਸਾਰਾ ਯਹਾ /ਬੀਰਬਲ ਧਾਲੀਵਾਲ) ਪ੍ਰਸ਼ੋਤਮ ਬਾਂਸਲ ਪ੍ਰਧਾਨ ਅੱਗਰਵਾਲ ਸਭਾ ਅਤੇ ਵਾਇਸ ਪ੍ਰਧਾਨ ਅੱਗਰਸੈਨ ਭਵਨ ਮਾਨਸਾ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ। ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਬੜੀ ਸੂਝ ਬੂਝ ਨਾਲ ਪੰਜਾਬ ਅੰਦਰ ਨਗਰ ਕੌਂਸਲ ਦੀਆਂ ਚੋਣਾਂ ਸੰਪੂਰਨ ਕਰਵਾਈਆਂ ਹਨ। ਜਿਸ ਲਈ ਸਮੁੱਚੀ ਲੀਡਰਸ਼ਿਪ ਵਧਾਈ ਦੀ ਪਾਤਰ ਹੈ ।ਉਨ੍ਹਾਂ ਮਾਨਸਾ ਜ਼ਿਲ੍ਹੇ ਵਿੱਚ ਪੂਰੇ ਅਮਨ ਅਮਾਨ ਢੰਗ ਨਾਲ ਚੋਣਾਂ ਕਰਵਾਉਣ ਅਤੇ ਗਿਣਤੀ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਐੱਸਐੱਸਪੀ ਮਾਨਸਾ ਸਮੂਹ ਐੱਸਡੀਐਮਜ਼ ਸਹਿਬਾਨ ਥਾਣਾ ਇੰਚਾਰਜ ਅਤੇ ਹੋਰ ਜਿੰਨੇ ਵੀ ਚੋਣ ਅਮਲੇ ਵਿੱਚ ਡਿਊਟੀ ਨਿਭਾ ਰਹੇ ਸਨ ਸਾਰਿਆਂ ਦਾ ਦਿਲੋਂ ਧੰਨਵਾਦ ਕੀਤਾ । ਕਰਦਿਆਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਸਮੂਹ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਇਕ ਮਿਸਾਲ ਕਾਇਮ ਕੀਤੀ ਹੈ ਕਿ ਮਾਨਸਾ ਜ਼ਿਲ੍ਹੇ ਵਿਚ ਕਿਤੇ ਵੀ ਲੜਾਈ ਝਗੜਾ ਜਾਂ ਕਿਸੇ ਤਰ੍ਹਾਂ ਦੀਆਂ ਝੜਪਾਂ ਨਹੀਂ ਹੋਈਆਂ ਬੜੇ ਅਮਨ ਆਮਾਨ ਤਰੀਕੇ ਨਾਲ ਚੋਣਾਂ ਨੇਪਰੇ ਚੜ੍ਹਾਈਆਂ ਹਨ। ਜਿਸ ਲਈ ਸਮੂਹ ਰਾਜਸੀ ਪਾਰਟੀਆਂ ਦੇ ਉਮੀਦਵਾਰ ਨੇਤਾ ਗਣ ਅਤੇ ਜ਼ਿਲ੍ਹੇ ਦੇ ਬਸ਼ਿੰਦੇ ਵਧਾਈ ਦੇ ਪਾਤਰ ਹਨ। ਜਿਨ੍ਹਾਂ ਨੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਉਨ੍ਹਾਂ ਸਮੂਹ ਜ਼ਿਲ੍ਹਾ ਮਾਨਸਾ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸੇ ਤਰ੍ਹਾਂ ਅਮਨ ਅਮਾਨ ਅਤੇ ਭਾਈਚਾਰਾ ਕਾਇਮ ਰੱਖਿਆ ਜਾਵੇ।