*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ `ਹੋਲੀ ਮਿਲਨ ਸਮਾਰੋਹ` ਵਿੱਚ ਸਿ਼ਰਕਤ ਕੀਤੀ*

0
127

ਰਾਜ ਭਵਨ 16,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ `ਹੋਲੀ ਮਿਲਨ ਸਮਾਰੋਹ` ਵਿੱਚ ਸਿ਼ਰਕਤ ਕੀਤੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ ਅਤੇ ਭਗਵੰਤ ਮਾਨ ਵੱਲੋਂ ਵੀ ਹਰਿਆਣਾ ਦੇ ਰਾਜਪਾਲ ਨੂੰ ਗੁਲਦਸਤਾ ਭੇਟ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਰਹੇ। ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦਾ ਜਸ਼ਨ ਮਨਾਉਣ ਲਈ ਇੱਕ ਦੂਜੇ `ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਅਤੇ ਗੁਲਾਲ ਲਗਾਇਆ

NO COMMENTS