*ਪੰਜਾਬ ਦੇ ਮੁੱਖ ਮੰਤਰੀ ਵਲੋਂ ਕੁੱਝ ਸ਼ਰਤਾ ’ਤੇ ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੀ ਵੀ ਦਿੱਤੀ ਇਜਾਜ਼ਤ*

0
40

ਚੰਡੀਗੜ੍ਹ, 29 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ) : ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ ਜੋ ਸਟਾਫ ਅਤੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੱਗੀ ਹੋਣ ਦੀ ਸ਼ਰਤ ਉਤੇ ਅਧਾਰਿਤ ਹੈ। ਇਸੇ ਤਰ੍ਹਾਂ ਆਈਲੈਟਸ ਕੋਚਿੰਗ ਸੰਸਥਾਵਾਂ ਖੋਲ੍ਹਣ ਦੀ ਇਜਾਜ਼ਤ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਪਰ ਇਸ ਲਈ ਵੀ ਵਿਦਿਆਰਥੀਆਂ ਅਤੇ ਸਟਾਫ ਨੂੰ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੱਗੀ ਹੋਣ ਦੀ ਸ਼ਰਤ ਉਤੇ ਅਧਾਰਿਤ ਹੈ।

          ਕੋਵਿਡ ਦੀ ਸਮੀਖਿਆ ਕਰਨ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੋਵਿਡ ਪਾਬੰਦੀਆਂ ਵਿਚ ਦਿੱਤੀਆਂ ਛੋਟਾਂ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਰ, ਪੱਬ ਅਤੇ ਅਹਾਤਿਆਂ ਨੂੰ ਸਮਾਜਿਕ ਦੂਰੀ ਦੇ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ ਅਤੇ ਵੇਟਰਾਂ ਅਤੇ ਹੋਰ ਸਬੰਧਤ ਮੁਲਾਜ਼ਮਾਂ ਨੂੰ ਕੋਵਿਡ ਦੀ ਘੱਟੋ-ਘੱਟ ਇਕ ਖੁਰਾਕ ਲੱਗੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸ਼ਰਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਮਾਲਕਾਂ ਦੀ ਜਿੰਮੇਵਾਰੀ ਹੋਵੇਗੀ।

          ਪਾਜੇਟਿਵਿਟੀ ਦਰ ਇਕ ਫੀਸਦੀ ਤੋਂ ਘੱਟ ਦੀ ਗਿਰਾਵਟ ਆਉਣ ਜਿਸ ਨਾਲ ਸਮੁੱਚੇ ਤੌਰ ਉਤੇ ਸਰਗਰਮ ਕੇਸਾਂ ਵਿਚ ਵੀ ਕਮੀ ਆਈ ਹੈ, ਉਤੇ ਸੰਤੁਸ਼ਟੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਜਿਲਿਆਂ ਵਿਚ ਅਜੇ ਵੀ ਪਾਜੇਟਿਵਿਟੀ ਦਰ ਇਕ ਫੀਸਦੀ ਦਰ ਤੋਂ ਵੱਧ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਡੈਲਟਾ ਪਲੱਸ ਸਰੂਪ ਦੀਆਂ ਲੱਭਤਾਂ ਚਿੰਤਾ ਦਾ ਵਿਸ਼ਾ ਹੈ ਜਿਸ ਕਰਕੇ ਰੋਕਾਂ ਨੂੰ ਜਾਰੀ ਰੱਖਣਾ ਜ਼ਰੂਰੀ ਹੈ।

          ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਵਾਇਰਸ ਦੇ ਬਦਲਦੇ ਸੁਭਾਅ ਦੇ ਮਹੀਨਾਵਰ ਅੰਕੜਿਆਂ ਨੇ ਦਰਸਾਇਆ ਕਿ ਵਾਇਰਸ ਦਾ 90 ਫੀਸਦੀ ਤੋਂ ਵੱਧ ਰੂਪ ਚਿੰਤਾ ਦਾ ਵਿਸ਼ਾ ਹੈ ਅਤੇ ਅਸਲ ਵਾਇਰਸ ਨੂੰ ਪਰਵਿਰਤਨਸ਼ੀਲ ਰੂਪ ਵਿਚ ਬਦਲ ਗਿਆ। ਉਨ੍ਹਾਂ ਕਿਹਾ ਕਿ ਦੋ ਮਾਮਲੇ (ਲੁਧਿਆਣਾ ਅਤੇ ਪਟਿਆਲਾ) ਵਿਚ ਡੈਲਟਾ ਪਲੱਸ ਰੂਪ ਸਾਹਮਣੇ ਆਇਆ ਹੈ ਜਦਕਿ ਮਈ ਅਤੇ ਜੂਨ ਵਿਚ ਡੈਲਟਾ ਰੂਪ ਵੱਧ ਮੌਜੂਦ ਸੀ।

          ਲੁਧਿਆਣਾ ਦੀ ਮਰੀਜ਼ ਦੇ ਸੰਪਰਕ ਵਿਚ ਆਏ 198 ਵਿਅਕਤੀਆਂ ਦੀ ਟੈਸਟਿੰਗ ਕੀਤੀ ਗਈ ਜਿਸ ਵਿੱਚੋਂ ਇਕ ਪਾਜੇਟਿਵ ਪਾਇਆ ਗਿਆ ਅਤੇ ਵਾਇਰਸ ਦਾ ਬਦਲਦੇ ਸੁਭਾਅ ਨੂੰ ਜਾਣਨ ਲਈ ਸੈਂਪਲ ਭੇਜਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਪਟਿਆਲਾ ਦੇ ਕੇਸ ਵਿਚ ਵਾਇਰਸ ਦੇ ਨਵੇਂ ਸੁਭਾਅ ਦਾ ਪਤਾ ਲਾਏ ਜਾਣ ਸਬੰਧੀ ਰਿਪੋਰਟ 26 ਜੂਨ ਨੂੰ ਪ੍ਰਾਪਤ ਹੋਈ ਹੈ ਅਤੇ ਟਰੇਸਿੰਗ/ਟੈਸਟਿੰਗ ਦੀ ਪ੍ਰਕਿਰਿਆ ਜਾਰੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਖੁਲਾਸਾ ਕੀਤਾ ਕਿ ਜੀਨੋਮ ਸੈਪਲਿੰਗ ਦੇ ਲਗਪਗ 489 ਸੈਂਪਲ (ਅਪ੍ਰੈਲ ਵਿਚ 276, ਮਈ ਵਿਚ 100 ਅਤੇ ਜੂਨ ਵਿਚ 113) ਅਜੇ ਤੱਕ ਕੇਂਦਰੀ ਲੈਬ ਵਿਚ ਲੰਬਿਤ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਮਈ ਵਿਚ ਭੇਜੇ ਗਏ ਸੈਂਪਲਾਂ ਵਿਚ ਵਾਇਰਸ ਦਾ ਡੈਲਟਾ ਪਲੱਸ ਰੂਪ ਪਾਇਆ ਗਿਆ ਜਿਸ ਦੇ ਨਤੀਜੇ ਹਾਲ ਹੀ ਵਿਚ ਭਾਰਤ ਸਰਕਾਰ ਦੀਆਂ ਲੈਬਜ਼ ਵੱਲੋਂ ਦਿੱਤੇ ਗਏ ਹਨ।

          ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਪੱਧਰ ਦੀ ਗੈਰ-ਲਾਭ ਵਾਲੀ ਸੰਸਥਾ ‘ਪਾਥ’ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਜੀਨੋਮ ਸੀਕੁਐਂਸ ਲੈਬ ਦੀ ਸਥਾਪਨਾ ਵਿਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਜੁਲਾਈ ਤੱਕ ਇਸ ਨੂੰ ਕਾਰਜਸ਼ੀਲ ਬਣਾਇਆ ਜਾ ਸਕੇ। ਉਨ੍ਹਾਂ ਨੇ ਭੂਗੋਲਿਕ ਸੀਮਾਵਾਂ ਵਿਚ ਕਲੱਸਟਰਾਂ, ਸੰਸਥਾਗਤ ਜਾਂ ਵਾਇਰਸ ਦੇ ਫੈਲਾਅ ਵਾਲੀ ਘਟਨਾ ਵਾਲੇ ਇਲਾਕੇ ਵਿਚ ਸਾਹਮਣੇ ਆਏ ਕੇਸਾਂ ਦਾ ਸੁਭਾਅ ਜਾਣਨ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਕੋਰਨਾ ਦੀ ਸੰਭਾਵੀ ਤੀਜੀ ਲਹਿਰ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here