ਚੰਡੀਗੜ•, 22 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੀ ਮੁੱਖ ਸਕੱਤਰ ਨੂੰ ਕੋਵਿਡ ਦੇ ਮੱਦੇਨਜ਼ਰ ਫਿਲਮਾਂ, ਗਾਣਿਆਂ, ਸ਼ੋਆਂ ਆਦਿ ਲਈ ਸੁਰੱਖਿਅਤ ਸ਼ੂਟਿੰਗ ਕਰਨ ਲਈ ਸਪੱਸ਼ਟ ਹਦਾਇਤਾਂ ਤਿਆਰ ਕਰਨ ਸਬੰਧੀ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਵੱਲੋਂ ਇਹ ਨਿਰਦੇਸ਼ ਉਸ ਵੇਲੇ ਦਿੱਤੇ ਗਏ ਜਦੋਂ ਤਿੰਨ ਪੰਜਾਬੀ ਗਾਇਕਾਂ/ਕਲਾਕਾਰਾਂ ਵੱਲੋਂ ਕੈਬਨਿਟ ਮੀਟਿੰਗ ਉਪਰੰਤ ਸੰਖੇਪ ਜਿਹੀ ਵੀਡਿਓ ਕਾਨਫਰੰਸ ਮਿਲਣੀ ਦੌਰਾਨ ਇਸ ਸਬੰਧੀ ਮੰਗ ਕੀਤੀ ਗਈ।
ਰੁਪਿੰਦਰ ਸਿੰਘ ‘ਗਿੱਪੀ ਗਰੇਵਾਲ’, ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਵੱਲੋਂ ਪਿਛਲੇ ਮਹੀਨੇ ਸੂਬੇ ਵਿੱਚ ਸ਼ੂਟਿੰਗਾਂ ਮੁੜ ਸ਼ੁਰੂ ਕਰਨ ਬਾਰੇ ਐਲਾਨ ਕੀਤਾ ਗਿਆ ਸੀ ਪਰ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦੀ ਅਣਹੋਂਦ ਕਾਰਨ ਸ਼ੂਟਿੰਗ ਦਾ ਕੰਮ ਮੁੜ ਸ਼ੁਰੂ ਕਰਨਾ ਔਖਾ ਹੈ ਜਿਹੜੀਆਂ ਕਿ ਲੌਕਡਾਊਨ ਸਮੇਂ ਤੋਂ ਪੂਰੀ ਤਰ•ਾਂ ਬੰਦ ਹਨ।
ਕਲਾਕਾਰਾਂ ਦੇ ਸਰੋਕਾਰ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕਿਹਾ ਕਿ ਇਸ ਸਬੰਧੀ ਜਲਦੀ ਹੀ ਲੋੜੀਂਦੀਆਂ ਹਦਾਇਤਾਂ ਲਿਆਂਦੀਆਂ ਜਾਣ ਤਾਂ ਜੋ ਕੋਵਿਡ ਸਬੰਧੀ ਸੁਰੱਖਿਆ ਇਹਤਿਆਤਾਂ ਦੀ ਪਾਲਣਾ ਨਾਲ ਸ਼ੂਟਿੰਗ ਦਾ ਕੰਮ ਸੁਖਾਲਾ ਸ਼ੁਰੂ ਹੋ ਸਕੇ।
—-