
ਚੰਡੀਗੜ੍ਹ 05,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਹ ਟੋਕੋਲ ਦੇ ਅਨੁਸਾਰ ਇਕਾਂਤਵਾਸ ਹੋ ਗਏ ਹਨ। ਜਾਣਕਾਰੀ ਅਨੁਸਾਰ ਉਹ ਅੱਜ ਸਵੇਰੇ ਟੈਗੋਰ ਥੀਏਟਰ ਵਿੱਚ ਭਵਨ ਵਿਦਿਆਲਿਆ ਦੇ ਇੱਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਉਨ੍ਹਾਂ ਨੇ ਮਾਸਕ ਨਹੀਂ ਪਾਇਆ ਹੋਇਆ ਸੀ। ਪ੍ਰੋਗਰਾਮ ਵਿੱਚ ਸੈਂਕੜੇ ਬੱਚੇ ਅਤੇ ਕਈ ਅਧਿਕਾਰੀ ਮੌਜੂਦ ਸਨ।
