
ਚੰਡੀਗੜ੍ਹ 13 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।ਉਨ੍ਹਾਂ ਦੀ ਉਮਰ 96 ਸਾਲ ਸੀ।ਸਰਦਾਰਨੀ ਸਤਿੰਦਰ ਕੌਰ ਕਾਹਲੋਂ ਸਵਰਗੀ ਸਰਦਾਰ ਗਿਆਨ ਸਿੰਘ ਕਾਹਲੋਂ ਦੀ ਪਤਨੀ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੇ ਮਾਤਾ ਜੀ ਸਨ।

ਰਾਜਪਾਲ ਅੱਜ ਸਵੇਰੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੇ ਘਰ ਗਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਆਪਣੇ ਪਿੱਛੇ ਮਹਾਨ ਪਰਿਵਾਰਕ ਵਿਰਾਸਤ ਅਤੇ ਲੋਕਾਂ ਦੇ ਦਿਲਾਂ `ਤੇ ਸਤਿਕਾਰ ਦੀ ਅਮਿੱਟ ਛਾਪ ਛੱਡੇ ਗਏ ਹਨ।———–
