
ਚੰਡੀਗੜ੍ਹ (ਸਾਰਾ ਯਹਾ / ਬਲਜੀਤ ਸ਼ਰਮਾ) : ਪੰਜਾਬ ਸਰਕਾਰ (Punjab Government) ਨੇ ਕੋਰੋਨਾ ਸੰਕਟ (Corona Crisis) ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh ਨੇ ਬਿਜਲੀ ਦਰਾਂ (Electricity prices) ਘਟਾ ਦਿੱਤੀਆਂ ਹਨ। ਸੂਬੇ ‘ਚ ਬਿਜਲੀ ਦੀ ਘਰੇਲੂ ਖਪਤ ਲਈ ਪ੍ਰਤੀ ਯੂਨਿਟ ਵਿਚ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸਦੇ ਨਾਲ ਹੀ ਸਥਿਰ ਖ਼ਰਚਿਆਂ ਵਿੱਚ 15 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਨੇ ਨਿੱਜੀ ਬੱਸ ਚਾਲਕਾਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਟੈਕਸ ਦਰ ਘਟਾ ਦਿੱਤੀ ਹੈ।
ਸਟੇਜ ਕੈਰੇਜ ਆਰਡੀਨਰੀ ਬੱਸਾਂ ਲਈ ਟੈਕਸ ਦਰ 2.80 ਰੁਪਏ ਤੋਂ ਘਟਾ ਕੇ ਪ੍ਰਤੀ ਕਿਲੋਮੀਟਰ 2.69 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ ਬਿਨਾਂ ਕਿਸੇ ਜ਼ੁਰਮਾਨੇ ਅਤੇ ਵਿਆਜ ਦੇ 30 ਜੂਨ ਤੱਕ ਇਕ ਮਹੀਨੇ ਦੇ ਅੰਦਰ ਟੈਕਸ ਅਦਾ ਕਰਨ ਦੀ ਇਜਾਜ਼ਤ ਦਿੱਤੀ ਗਈ।
