ਪੰਜਾਬ ਦੇ ਸਾਬਕਾ ਮੰਤਰੀ ਨੂੰ ਵੀ ਕੋਰੋਨਾ, ਅੱਜ 4 ਦਰਜਨ ਨਵੇਂ ਕੇਸ, 2 ਦੀ ਮੌਤ

0
192

ਜਲੰਧਰ/ਅੰਮ੍ਰਿਤਸਰ 12 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ)  : ਐਤਵਾਰ ਨੂੰ ਸ਼ਹਿਰ ਵਿੱਚ ਕੋਰੋਨਾਵਾਇਰਸ ਨਾਲ 28 ਲੋਕ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਇਹ ਸਾਰੇ ਮਰੀਜ਼ ਜਲੰਧਰ ਦੇ ਅੰਦਰੂਨੀ ਇਲਾਕਿਆਂ ਦੇ ਹਨ। ਜ਼ਿਲ੍ਹੇ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਕੁੱਲ੍ਹ ਮਰੀਜ਼ਾਂ ਦੀ ਗਿਣਤੀ 1212 ਹੋ ਗਈ ਹੈ।

ਪੰਜਾਬ ਦੇ ਸਾਬਕਾ ਮੰਤਰੀ ਤੇ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ। ਮਾਡਲ ਟਾਊਨ ਦੇ ਰਹਿਣ ਵਾਲੇ ਕੇਪੀ ਦੀ ਅੱਜ ਕੋਰੋਨਾ ਰਿਪੋਰਟ ਪੌਜ਼ੇਟਿਵ ਸਾਹਮਣੇ ਆਈ ਹੈ। ਕੇਪੀ ਦੇ ਕੋਰੋਨਾ ਨਾਲ ਪੌਜ਼ੇਟਿਵ ਹੋਣ ਤੋਂ ਬਾਅਦ ਉਨ੍ਹਾਂ ਦੇ ਨੇੜਲੇ ਸੰਪਰਕਾਂ ਨੂੰ ਟਰੇਸ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾਵੇਗਾ।

ਇਸ ਤੋਂ ਬਾਅਦ ਜਲੰਧਰ ਦੇ ਕੁੱਝ ਵਿਦਿਅਕ ਅਦਾਰਿਆਂ ਦੇ ਮਾਲਕਾਂ ਨੂੰ ਸਭ ਤੋਂ ਵੱਧ ਤਣਾਅ ਸਹਿਣਾ ਪਿਆ ਹੈ ਕਿਉਂਕਿ ਕੇਪੀ ਵੀ ਇੱਕ ਸਥਾਨਕ ਹੋਟਲ ਵਿੱਚ ਪ੍ਰੈਸ ਕਾਨਫਰੰਸ ਲਈ ਪਹੁੰਚੇ ਸਨ। ਬਟਾਲਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਵੀ ਉਥੇ ਮੌਜੂਦ ਸਨ।

ਉਧਰ, ਅੰਮ੍ਰਿਤਸਰ ‘ਚ ਕੋਰੋਨਾਵਾਇਰਸ ਕਾਰਨ ਦੋ ਮਰੀਜਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ 42 ਸਾਲਾ ਹਰਿੰਦਰ ਸਿੰਘ ਵਾਸੀ ਸੰਤ ਐਵੇਨਿਊ, ਅੰਮ੍ਰਿਤਸਰ ਅਤੇ 50 ਸਾਲਾ ਸੁਰਿੰਦਰਪਾਲ ਸਿੰਘ ਵਾਸੀ ਗੇਟ ਹਕੀਮਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਗੁਰੂ ਨਾਨਕ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਅੰਮ੍ਰਿਤਸਰ ‘ਚ ਹੁਣ ਤਕ 54 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਅੱਜ ਨਵੇਂ 22 ਕੋਰੋਨਾ ਮਰੀਜ ਸਾਹਮਣੇ ਆਏ ਹਨ ਤੇ ਹੁਣ ਤਕ ਜ਼ਿਲ੍ਹੇ ‘ਚ ਕੁੱਲ੍ਹ 1111 ਮਰੀਜ਼ ਰਿਪੋਰਟ ਹੋ ਚੁੱਕੇ ਹਨ।

NO COMMENTS