**ਪੰਜਾਬ ਦੇ ਸਾਰੇ ਬੱਸ ਸਟੈਂਡਾ ਤੇ ਫੇਰ ਤੋਂ ਗਰਜੇ ਪਨਬੱਸ ਅਤੇ PRTC ਦੇ ਕੱਚੇ ਕਾਮੇ, ਦੋ ਘੰਟੇ ਕੀਤਾ ਚੱਕਾ ਜਾਮ*

0
93

ਬੁਢਲਾਡਾ 24 ਸਤੰਬਰ(ਸਾਰਾ ਯਹਾਂ/ਅਮਨ ਮੇਹਤਾ) ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸਰਕਾਰ ਅਤੇ ਅਧਿਕਾਰੀਆਂ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14 ਸਤੰਬਰ ਨੂੰ ਮੀਟਿੰਗ ਵਿੱਚ ਕੀਤੇ ਫੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤਾ ਜਾ ਰਿਹਾ ਹੈ ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਅਤੇ ਕੁੱਝ ਫੈਸਲੇ ਮਹਿਕਮੇ ਪੱਧਰ ਦੇ ਹਨ। ਉਨ੍ਹਾ ਕਿਹਾ ਕਿ ਨਵੇਂ ਮੁੱਖ ਮੰਤਰੀ ਵਲੋਂ ਵੀ ਅਪੀਲ ਕਰਕੇ ਕੁੱਝ ਸਮੇਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਮੰਗਾਂ ਮਨਵਾਉਣ ਅਤੇ ਮੰਨੀਆ ਮੰਗਾ ਲਾਗੂ ਕਰਾਉਣ ਸਬੰਧੀ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਜਨਤਾ ਅਤੇ ਸਰਕਾਰ ਤੱਕ ਆਵਾਜ਼ ਪਹੁੰਚਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਸੰਘਰਸ਼ ਵਿੱਚ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿੱਚ ਕਿਸਾਨੀ ਧਰਨਿਆਂ ਵਿੱਚ ਸ਼ਮੂਲੀਅਤ ਕਰਨ, 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲਾ ਪੱਧਰ ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਤੇ  ਰਮਨਦੀਪ ਸਿੰਘ, ਗੁਰਸੇਵਕ ਸਿੰਘ,   ਦੀਪਕ ਪਾਲ ਸਿੰਘ, ਗਰਜਾ ਸਿੰਘ, ਸੁਰਜੀਤ ਸਿੰਘ, ਕਾਬਲ ਸਿੰਘ, ਜਸਪਾਲ ਸਿੰਘ, ਸਤਿ ਕਰਤਾਰ ਸਿੰਘ,  ਮਨਦੀਪ ਸਿੰਘ, ਭਗਵਾਨ ਸਿੰਘ, ਅਡਵਾਂਸ ਬੁਕਰ  ਤੇ ਵੱਡੀ ਗਿਣਤੀ ਵਿੱਚ ਆਗੂ ਅਤੇ ਮੁਲਾਜਮ ਹਾਜ਼ਰ ਸਨ।

NO COMMENTS