*ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰੇਗੀ ਸੋਨੀਆ ਗਾਂਧੀ, ਹਾਰ ‘ਤੇ ਹੋਏਗਾ ਮੰਥਨ*

0
12

16,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਦੁਪਹਿਰ 12.30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਵਿਖੇ ਪੰਜਾਬ ਤੋਂ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਮਿਲਣਗੇ। ਦੱਸ ਦਈਏ ਕਿ ਪੰਜ ਸੂਬਿਆਂ ‘ਚ ਹਾਰ ਤੋਂ ਬਾਅਦ ਸੋਨੀਆ ਗਾਂਧੀ ਐਕਸ਼ਨ ਮੋਡ ‘ਚ ਹੈ। ਇਸ ਦੇ ਨਾਲ ਹੀ ਬੀਤੇ ਦਿਨ ਉਨ੍ਹਾਂ ਨੇ ਪੰਜਾਂ ਸੂਬਿਆਂ ਦੇ ਸੂਬਾ ਪ੍ਰਧਾਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਮਹਿਜ਼ ਦੋ ਲਾਈਨ ਦਾ ਅਸਤੀਫਾ ਉਨ੍ਹਾਂ ਨੂੰ ਭੇਜ ਦਿੱਤਾ।

ਯਾਦ ਰਹੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਕਾਂਗਰਸ ਅੰਦਰ ਕਲੇਸ਼ ਵਧ ਗਿਆ ਹੈ। ਹਾਰ ਬਾਰੇ ਮੰਥਨ ਜਾਰੀ ਹੈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਵੀ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕਰੇਗੀ।

ਪੰਜਾਬ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਹੁਣ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ, ਦਰਅਸਲ ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ਆਪਣੇ ਸੂਬਾ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੱਲ੍ਹ ਹੀ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਚੋਣ ਸੂਬਿਆਂ ਦੇ ਸੂਬਾ ਪ੍ਰਧਾਨਾਂ ਨੂੰ ਮੰਗਲਵਾਰ ਨੂੰ ਅਸਤੀਫ਼ੇ ਦੇਣ ਲਈ ਕਿਹਾ ਸੀ। ਕਾਂਗਰਸ ਪਾਰਟੀ ਪੰਜਾਂ ਵਿੱਚੋਂ ਕਿਸੇ ਵੀ ਸੂਬੇ ਵਿੱਚ ਸਰਕਾਰ ਨਹੀਂ ਬਣਾ ਸਕੀ।

ਉਨ੍ਹਾਂ ਆਪਣੇ ਅਸਤੀਫੇ ਦੀ ਤਸਵੀਰ ਸਾਂਝੀ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ। ਤਸਵੀਰ ਦੇ ਨਾਲ ਨਵਜੋਤ ਲਿਖਦੇ ਹਨ, ‘ਮੈਂ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦੀ ਇੱਛਾ ਮੁਤਾਬਕ ਕੀਤਾ ਹੈ।’

ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਸੀ। ਨਵਜੋਤ ਸਿੰਘ ਸਿੱਧੂ ਨੇ ਖੁਦ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਉਨ੍ਹਾਂ ਨੂੰ ਚੋਣ ਵਿੱਚ ਹਰਾਇਆ ਸੀ। ਕਾਂਗਰਸ ਦੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਉੱਠੀ ਸੀ।

LEAVE A REPLY

Please enter your comment!
Please enter your name here