*ਪੰਜਾਬ ਦੇ 184 ਨੇਤਾਵਾਂ ਤੋਂ ਸੁਰੱਖਿਆ ਗਾਰਡ ਖੋਹੇ, ਵਿਰੋਧੀਆਂ ਨੇ ਪੁੱਛਿਆ ‘ਆਪ’ ਲੀਡਰਾਂ ਦੇ ਪਰਿਵਾਰਾਂ ਨੂੰ ਕਿਉਂ ਦਿੱਤੀ ਜਾ ਰਹੀ ਸਕਿਉਰਟੀ?*

0
37

24 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਤੋਂ ਵੀ ਸੁਰੱਖਿਆ ਵਾਪਸ ਲੈ ਲਈ

ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ। ਉਸ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇਸ ਦੇ ਇਲਾਵਾ ਇੱਕ ਕਾਰ ਵੀ ਸੀ ਜਿਸ ਨੂੰ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

VIP security issue:ਪੰਜਾਬ ਦੇ 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਤੇ ਪਾਇਲਟ ਜਿਪਸੀਆਂ ਵਾਪਸ

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਤੇ ਪਾਇਲਟ ਜਿਪਸੀਆਂ ਵਾਪਸ ਲੈ ਲਈਆਂ ਹਨ। ਇਸ ਵਿੱਚ ਜ਼ਿਆਦਾਤਰ ਕਾਂਗਰਸ ਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ, ਸੇਵਾਮੁਕਤ ਪੁਲਿਸ ਅਧਿਕਾਰੀ ਸ਼ਾਮਲ ਹਨ। ਪ੍ਰਮੁੱਖ ਚਿਹਰਿਆਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਸ਼ਾਮਲ ਹਨ।

LEAVE A REPLY

Please enter your comment!
Please enter your name here