
ਮਾਨਸਾ, 09—07—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤ ੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰ ੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲ ੋਂ ਪ ੰਜਾਬ ਨੂੰ ਨਸ ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ ਼ੀਲਤਾ (ੱਕਗਰ
ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ ਼ਰ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਮਾਨਯੋਗ ਡਾਇਰ ੈਕਟਰ
ਜਨਰਲ ਪੁਲਿਸ, ਪੰਜਾਬ ਜੀ ਵੱਲੋ ਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਅ ੈਕਸ਼ਨ ਲੈਂਦੇ ਹੋਏ ਪੁਲਿਸ ਦੇ ੳ ੁਚ ਅਧਿਕਾਰੀਆਂ ਦੀ ਨਿਗਰਾਨੀ
ਹੇਠ ਅੱਜ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ। ਜਿਸ ਦੀ ਪਾਲਣਾ ਕਰਦੇ ਹੋਏ ਜਿਲਾ ਮਾਨਸਾ
ਅੰਦਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਕਮਾਂਡੋ , ਬਹਾਦਰਗੜ ਪਟਿਆਲਾ ਜੀ
ਦੀ ਨਿਗਰਾਨੀ ਹੇਠ ਥਾਣਾ ਸਿਟੀ—1 ਮਾਨਸਾ ਅਤੇ ਥਾਣਾ ਸਿਟੀ—2 ਮਾਨਸਾ ਦੀਆ 4 ਨਸ਼ਾ ਪ੍ਰਭਾਵਿਤ ਥਾਵਾਂ ਦੀ ਸੁਭਾ 11 ਵਜੇ ਤ ੋਂ
ਦੁਪਿਹਰ 3 ਵਜੇ ਤੱਕ ਅਸਰਦਾਰ ਢ ੰਗ ਨਾਲ ਸਰਚ ਕੀਤੀ ਗਈ। ਇਸ ਸਰਚ ਅਪਰੇਸ਼ਨ ਦੌਰਾਨ 2 ਐਸ.ਪੀ., 4 ਡੀ.ਐਸ.ਪੀ.,
8 ਮੱੁਖ ਅਫਸਰਾਨ, 4 ਇੰਚਾਰਜ ਪੁਲਿਸ ਚੌਕੀਆਂ ਸਮੇਤ 300 ਪੁਲਿਸ ਕਰਮਚਾਰੀਆਂ ਨੇ ਭਾਗ ਲਿਆ।

ਇਸ ਸਪੈਸ ਼ਲ ਸਰਚ ਅਪਰੇਸ਼ਨ ਦੌਰਾਨ ਨਸ਼ਾ ਤਸੱਕਰ ਮੰਗਲਜੀਤ ਸਿੰਘ ਉਰਫ ਚੇਪੀ ਪੁੱਤਰ ਨਿੱਕਾ ਸਿੰਘ ਵਾਸੀ
ਮਾਨਸਾ ਨੂ ੰ ਕਾਬੂ ਕਰਕੇ 5 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜਿਮ
ਦੀਪਕ ਕੁਮਾਰ ਉਰਫ ਛਿੱਬਰ ਪੁੱਤਰ ਰਾਜ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇੰਨ ਚਿੱਟਾ ਦੀ
ਬਰਾਮਦਗੀ ਕੀਤੀ ਗਈ ਹੈ। ਇਸੇ ਤਰਾ ਮੁਲਜਿਮ ਮਾਸ਼ਾ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਦਸੌਧੀਆਂ ਨੂੰ ਕਾਬੂ ਕਰਕੇ ਉਸ
ਪਾਸ ੋ 1 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ ਹੈ, ਜਿਹਨਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ
ਅਮਲ ਵਿੱਚ ਲਿਆਂਦੀ ਗਈ ਹੈ।

ਐਸ.ਐਸ.ਪੀ. ਮਾਨਸਾ ਸ ੍ਰੀ ਗੌਰਵ ਤ ੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਮਾਨਸਾ ਪ ੁਲਿਸ ਵੱਲੋਂ
ਪਹਿਲਾਂ ਹੀ ਵਿਸੇਸ ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ ਼ਨ ਚਲਾ ਕੇ ਹੌ ਟ ਸਪੌਟ ਥਾਵਾਂ
ਦੀ ਸਰਚ ਕਰਵਾਈ ਜਾ ਰਹੀ ਹੈ। ਨਸਿ਼ਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ
ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ
ਜਾਰੀ ਰੱਖਿਆ ਜਾ ਰਿਹਾ ਹੈ।
