*ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮੱਦੇਨਜਰ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਵੱਲੋਂ ਮਿਲੇ ਆਦੇਸ਼ਾ ਤਹਿਤ ਜਿਲ੍ਹਾ*

0
76

ਮਾਨਸਾ,08.01.2024(ਸਾਰਾ ਯਹਾਂ/ਮੁੱਖ ਸੰਪਾਦਕ)

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ
ਹੈ।ਜਿਸਦੇ ਮੱਦੇਨਜ਼ਰ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋੲ ੇ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸਦੀ ਪਾਲਣਾ ਕਰਦੇ ਹੋੲ ੇ ਜਿਲਾ ਮਾਨਸਾ ਅੰਦਰ ਸ੍ਰੀ ਰਾਕੇਸ ਕੌਸਲ ਆਈ.ਪੀ.ਐਸ. ਡੀ.ਆਈ.ਜੀ ਕਰਾਇਮ ਪੰਜਾਬ,ਚੰਡੀਗੜ੍ਹ ਦੀ ਨਿਗਰਾਨੀ ਹੇਠ ਮਾਨਸਾ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਦੀ ਸੁਭਾ 8 ਵਜੇ ਤੋਂ 2 ਵਜੇ ਦੁਪਹਿਰ ਤੱਕ ਅਸਰਦਾਰ ਢੰਗ ਨਾਲ ਸਰਚ ਕੀਤੀ ਗਈ। ਇਸ ਸਰਚ ਅਪਰੇਸ਼ਨ ਦੌਰਾਨ 7 ਡੀ.ਐਸ.ਪੀ, 11 ਮੁੱਖ ਅਫਸਰਾਨ ਸਮੇਤ 282 ਪੁਲਿਸ ਕਰਮਚਾਰੀਆਂ ਨੇ ਭਾਗ ਲਿਆ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ ਤਹਿਤ 5 ਮੁੱਕਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬ ੂ ਕਰਕੇ 500 ਗ੍ਰਾਮ ਗਾਂਜਾ ,278 ਸਿਗਨੈਚਰ ਕੈਪਸੂਲ ਬਰਾਮਦ ਕੀਤੇ ਗਏ ਹਨ।ਆਬਕਾਰੀ ਐਕਟ ਤਹਿਤ 1 ਮੁਕ ੱਦਮਾ ਦਰਜ ਕਰਕੇ 50 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕ ੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ। ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪਹਿਲਾਂ ਹੀ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬ ੰਦੀਆਂ ਅਤ ੇ ਸਰਚ ਅਪਰੇਸਨ ਚਲਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬ ੂ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕ ੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾ ਰਹੀ ਹੈ।ਉਹਨਾ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਤ ੇ ਮਾੜੇ ਅਨਸਰ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ।ਜਿਲ੍ਹਾ ਅੰਦਰ ਅਮਨ ਕਾਨ ੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS