*ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ*

0
11

ਚੰਡੀਗੜ੍ਹ, 9 ਮਈ  (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕੋਵਿਡ 19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ  ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੋਰਾਨ ਬੀਤੇ 30 ਦਿਨਾਂ ਦੋਰਾਨ ਸੂਬੇ ਵਿਚ 128.50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਫਲਤਾ ਪੂਰਵਕ ਕਰ ਲਈ ਹੈ। ਇਸ ਵਾਰ  ਅੰਦਾਜ਼ਨ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਕਣਕ ਖਰੀਦ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਨੇ ਕੁਲ 127.10 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪੂਰੇ ਖਰੀਦ ਸੀਜ਼ਨ ਦੌਰਾਨ ਕੀਤੀ ਸੀ।
ਸੂਬੇ ਵਿਚ ਬਿਨਾਂ ਕਿਸੇ ਔਂਕੜ ਦੇ ਕਣਕ ਖਰੀਦ ਦੇ ਚਲ ਰਹੇ ਕਾਰਜ ਲਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਹਿੱਸੇਦਾਰਾਂ ਵਧਾਈ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵੱਡ ਆਕਾਰੀ ਕਾਰਜ ਵਿਚ ਸ਼ਾਮਿਲ ਸਾਰੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਸੂਬੇ ਦੀਆਂ 3500 ਮੰਡੀਆਂ ਵਿੱਚ ਸਮਾਜਿਕ ਦੂਰੀ ਸਬੰਧੀ ਨਿਯਮ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। 
ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਪਰੇਸ਼ਾਨੀ ਮੁਕਤ ਖਰੀਦ  ਨੂੰ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਮੁਸ਼ਕਲ ਸਮੇਂ ਵਿਚ ਕਿਸਾਨਾਂ ਦੀ ਸੋਖ ਲਈ  3500 ਤੋਂ ਵੱਧ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ    ਤਾਂ ਜ਼ੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਹੁਣ ਤੱਕ ਕਣਕ ਦੀ ਨਿਰਵਿਘਨ ਖਰੀਦ ਚੱਲ ਰਹੀ ਹੈ ਅਤੇ ਮੰਡੀ ਵਿੱਚ ਪਹੁੰਚੀ 99 ਫੀਸਦੀ ਕਣਕ ਦੀ ਖਰੀਦ ਕਰ ਲਈ ਗਈ ਹੈ

ਸ੍ਰੀ ਆਸ਼ੂ ਨੇ ਦੱਸਿਆ ਕਿ ਸੂਬੇ ਵਿਚ ਹੁਣ ਤੱਕ 102 ਲੱਖ ਮੀਟ੍ਰਿਕ ਟਨ ਤੋਂ ਵੀ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸੇ ਵੀ ਥਾਂ ਚੁਕਾਈ ਨਾ ਹੋਣ ਸਬੰਧੀ ਖ਼ਬਰ ਨਹੀਂ ਹੈ ।ਮੰਤਰੀ ਨੇ ਅੱਗੇ ਕਿਹਾ ਕਿ  ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ  ਜਿਣਸ ਦੀ ਖਰੀਦ ਦੇ ਰੂਪ ਵਿਚ  21300 ਕਰੋੜ ਰੁਪਏ (ਸਮੇਤ ਐਫ.ਸੀ.ਆਈ.) ਅਦਾ ਕਰ ਦਿੱਤੇ ਹਨ।———

LEAVE A REPLY

Please enter your comment!
Please enter your name here