ਪੰਜਾਬ ਨੇ ਡਾਕਟਰੀ ਸਹਾਇਤਾ, ਚਿੰਤਾ ਅਤੇ ਤਣਾਅ ਸਬੰਧੀ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਦੀ ਕੀਤੀ ਸ਼ੁਰੂਆਤ

0
16

ਚੰਡੀਗੜ•, 16 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਤਾਲਾਬੰਦੀ ਦੌਰਾਨ ਮੈਡੀਕਲ ਅਤੇ ਤਣਾਅ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਵਾਸਤੇ ਪੰਜਾਬ ਸਰਕਾਰ ਨੇ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਹੈ, ਜਿਸ ਨਾਲ ਲੋਕ ਟੈਲੀ-ਕਾਨਫਰੰਸਿੰਗ ਰਾਹੀਂ ਸੀਨੀਅਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਦੀ ਕੋਵਿਡ ਕੰਟਰੋਲ ਰੂਮ ਟੀਮ ਦੇ ਮੈਂਬਰ ਰਵੀ ਭਗਤ ਨੇ ਦੱਸਿਆ ਕਿ ਤਾਲਾਬੰਦੀ ਦੇ ਮੱਦੇਨਜ਼ਰ ਤਣਾਅ ਨਾਲ ਜੁੜੇ ਮੁੱਦਿਆਂ ਸਬੰਧੀ ਸਲਾਹ ਲਈ ਮਾਹਰ ਡਾਕਟਰਾਂ ਦੇ ਇਕ ਪੈਨਲ ਨੂੰ ਇਸ ਪਲੇਟਫਾਰਮ, ਇਸ ਦੇ ਪ੍ਰੋਟੋਕੋਲ ਅਤੇ ਕਾਰਜਕ੍ਰਮ ਸਬੰਧੀ ਪੂਰੀ ਤਰ•ਾਂ ਸਿਖਲਾਈ ਦਿੱਤੀ ਗਈ ਹੈ।
ਸਿਹਤ ਸੰਭਾਲ ਨੂੰ ਅੱਖੋਂ ਪਰੋਖੇ ਨਾ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਦੱਸਿਆ ਕਿ ਸਾਡਾ ਧਿਆਨ ਐਮਰਜੈਂਸੀ ਮੈਡੀਕਲ ਸੇਵਾ ਲਈ ਮਾਮਲਿਆਂ ਦੀ ਤਰਜੀਹੀ ਆਧਾਰ ਉਤੇ ਪਛਾਣ ਕਰਨਾ ਹੋਵੇਗਾ ਤਾਂ ਕਿ ਲੋੜਵੰਦ ਵਰਗਾਂ ਤੱਕ ਤਕਨਾਲੋਜੀ ਦੀ ਪਹੁੰਚ ਹੋਵੇ। ਇਸ ਕੌਂਸਲਿੰਗ ਰਾਹੀਂ ਆਈਸੋਲੇਸ਼ਨ, ਘਰੇਲੂ ਕਵਰਨਟੀਨ ਅਤੇ ਉਹ ਲੋਕ ਜਿਨ•ਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ। ਉਨ•ਾਂ ਕਿਹਾ ਕਿ ਅਗਲੇਰੀ ਜਾਂਚ ਤੇ ਕਾਰਵਾਈ ਲਈ ਸਬੰਧਤ ਮਾਮਲੇ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾਵੇਗਾ।
ਇਸ ਹੈਲਪਲਾਈਨ ਦਾ ਸੰਕਲਪ, ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵੱਲੋਂ ਤਿਆਰ ਕੀਤਾ ਗਿਆ, ਜਿਸ ਨੂੰ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ (ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਵੱਲੋਂ ਮਿਲ ਕੇ ਸਾਕਾਰ ਰੂਪ ਦਿੱਤਾ ਜਾ ਰਿਹਾ ਹੈ। ਇਸ ਵਿਸ਼ੇਸ਼ਤਾ ਨੂੰ ਐਂਡਰੌਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ ਉਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ।
ਸ੍ਰੀ ਭਗਤ ਨੇ ਅੱਗੇ ਕਿਹਾ ਕਿ ਤਾਲਾਬੰਦੀ  ਦੌਰਾਨ ਗੈਰ-ਐਮਰਜੈਂਸੀ ਵਾਲੇ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ। ਉਨ•ਾਂ ਅੱਗੇ ਕਿਹਾ ਕਿ ਡਾਕਟਰਾਂ ਦੀ ਸਲਾਹ ਨਾਲ ਲੋਕਾਂ ਨੂੰ ਆਪਣੇ ਲੱਛਣਾਂ ਨੂੰ ਸਮਝਣ ਵਿੱਚ ਮਦਦ ਮਿਲੇਗੀ ਅਤੇ ਉਹ ਲੋੜ ਅਨੁਸਾਰ ਦਵਾਈ ਤੇ ਪਰਹੇਜ਼ ਅਪਣਾ ਸਕਣਗੇ।
———

NO COMMENTS