*ਪੰਜਾਬ ਨੇ ਲਾਅ ਅਫਸਰਾਂ ਦੀਆਂ ਅਸਾਮੀਆਂ ਲਈ ਰਾਖਵੇਂਕਰਨ ਨੂੰ ਦਿੱਤੀ ਪ੍ਰਵਾਨਗੀ : ਡਾ ਬਲਜੀਤ ਕੌਰ*

0
27

ਚੰਡੀਗੜ, 21 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ) : ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਪੰਜਾਬ ਸਰਕਾਰ ਦੀ ਐਡਵੋਕੇਟ ਜਨਰਲ ਸ਼ਾਖਾ ਵਿੱਚ ਲਾਅ ਅਫਸਰਾਂ ਦੀਆਂ ਰਾਖਵੀਆਂ ਸ੍ਰੇਣੀਆਂ ਦੀਆਂ ਅਸਾਮੀਆਂ ਲਈ 13 ਸਤੰਬਰ 2022 ਤੱਕ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਅੱਜ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਮੀਦਵਾਰ 13 ਸਤੰਬਰ 2022 ਤੱਕ  http://Punjab.gov.in ‘ਤੇ  ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਆਪਣੇ ਦਸਤਾਵੇਜ਼  pblorec@punjab.gov.in. ‘ਤੇ  ਈ-ਮੇਲ ਰਾਹੀਂ   ਵੀ   ਭੇਜ ਸਕਦੇ ਹਨ।
ਉਨਾਂ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ਇਨਾਂ ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਅਤੇ ਭਲਾਈ ਲਈ  ਪੂਰੀ  ਸੁਹਿਰਦਤਾ ਨਾਲ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼੍ਰੇਣੀਆਂ ਨੂੰ ਕਾਨੂੰਨ ਅਨੁਸਾਰ ਉਨਾਂ ਦੇ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸੀਲ ਹੈ।

NO COMMENTS