*ਪੰਜਾਬ ਪੁਲਿਸ ‘ਚ ਸੈਂਕੜੇ ਗੈਰ ਪੰਜਾਬੀਆਂ ਦੀ ਭਰਤੀ, ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਡੀਜੀਪੀ ਤੋਂ ਰਿਪੋਰਟ ਤਲਬ*

0
49

ਚੰਡੀਗੜ੍ਹ 03,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਪੰਜਾਬ ਪੁਲਿਸ ‘ਚ ਸੈਂਕੜੇ ਗੈਰ ਪੰਜਾਬੀਆਂ ਦੀ ਭਰਤੀ ਦਾ ਮਾਮਲਾ ਗਰਮਾ ਗਿਆ ਹੈ। ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਪੰਜਾਬ ਪੁਲਿਸ ‘ਚ ਸੈਂਕੜੇ ਗੈਰ ਪੰਜਬੀਆਂ ਦੀ ਭਰਤੀ ਦਾ ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਵਿਰੋਧੀ ਧਿਰਾਂ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਨੂੰ ਪੰਜਾਬ ਕਥਿਤ ਤੌਰ ’ਤੇ ਨਿਯਮਾਂ ਦੀ ਅਣਦੇਖੀ ਮੰਨਿਆ ਜਾ ਰਿਹਾ ਹੈ।

ਉਪ ਮੁੱਖ ਮੰਤਰੀ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਨਾਲ ਸਬੰਧਤ ਸਾਰੇ ਤੱਥ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਮੁੱਦਾ ਹੈ, ਜਿਸ ’ਤੇ ਤੁਰੰਤ ਕਾਰਵਾਈ ਦੀ ਲੋੜ ਹੈ। ਮੰਤਰੀ ਨੇ ਡੀਜੀਪੀ ਨੂੰ ਹਫ਼ਤੇ ਵਿੱਚ ਰਿਪੋਰਟ ਸੌਂਪਣ ਲਈ ਕਿਹਾ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ। ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਨੇ ਕਿਹਾ ਕਿ ਪੰਜਾਬ ਸਰਕਾਰ ਮਾਮਲੇ ਦੀ ਤਹਿ ਤੱਕ ਜਾਵੇਗੀ ਤੇ ਕਾਨੂੰਨ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਸਮਾਜਿਕ ਕਾਰਕੁਨ ਲੱਖਾ ਸਿਧਾਣਾ, ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਤੇ ਕਿਰਪਾਲ ਸਿੰਘ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਉਣ ਸਬੰਧੀ ਫੈਡਰਲ ਢਾਂਚੇ ’ਤੇ ਸੱਟ ਮਾਰਨ ਦੀਆਂ ਗੱਲਾਂ ਕਰ ਰਹੀਆਂ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪੰਜਾਬ ਪੁਲਿਸ ਵਿੱਚ 300 ਗੈਰ-ਪੰਜਾਬੀ ਭਰਤੀ ਕਰ ਕੇ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਮਾਰ ਰਹੀਆਂ ਹਨ।

LEAVE A REPLY

Please enter your comment!
Please enter your name here