*ਪੰਜਾਬ ਪੁਲਿਸ ਦਾ ਦਾਅਵਾ, 473 ਕਿੱਲੋ ਹੈਰੋਇਨ ਬਰਾਮਦ, 8755 ਨਸ਼ਾ ਤਸਕਰ ਗ੍ਰਿਫ਼ਤਾਰ*

0
15

ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਨਿਊਜ਼ )  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 ਵਪਾਰਕ ਮਾਮਲਿਆਂ ਸਮੇਤ ਕੁੱਲ 6667 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।

ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 325.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ ਪੰਜ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 473.5 ਕਿਲੋਗ੍ਰਾਮ ਹੋ ਗਈ ਹੈ।

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 350 ਕਿਲੋ ਅਫੀਮ, 355 ਕਿਲੋ ਗਾਂਜਾ, 211 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 28.96 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਪੰਜ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.80 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਸਿਰਫ਼ ਇੱਕ ਹਫ਼ਤੇ ਵਿੱਚ ਡਰੋਨ ਰਾਹੀਂ ਸੁੱਟੀ ਗਈ 15.34 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਪੁਲਿਸ ਨੇ ਚਾਰ ਡਰੋਨ ਵੀ ਬਰਾਮਦ ਕੀਤੇ ਹਨ।

LEAVE A REPLY

Please enter your comment!
Please enter your name here