ਪੰਜਾਬ ਪੁਲਿਸ ਦੀ ਚੇਤਾਵਨੀ! ਕਿਸੇ ਵੀ ਵੇਲੇ ਹੋ ਸਕਦੇ ਹੋ ਠੱਗੀ ਦਾ ਸ਼ਿਕਾਰ

0
186

ਚੰਡੀਗੜ੍ਹ 8 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੁਲਿਸ ਵਿਭਾਗ ਦਾ ਸਾਈਬਰ ਵਿੰਗ ਹੁਣ ਲੋਕਾਂ ਨੂੰ ਸਾਈਬਰ ਕ੍ਰਾਈਮ ਤੋਂ ਬਚਾਏਗਾ। ਇਸ ਲਈ ਪੁਲਿਸ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਸਾਈਬਰ ਕ੍ਰਾਈਮ ਵਿੰਗ ਨੂੰ ਇਸ ਨਾਲ ਜੁੜੇ ਮਾਮਲਿਆਂ ਦੇ ਹੱਲ ਲਈ ਫੁਰਤੀ ਦਿਖਾਉਣ ਲਈ ਕਿਹਾ ਹੈ।

ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਤੇ ਹੋਰ ਚੀਜ਼ਾਂ ਬਾਰੇ ਸੁਝਾਅ ਦਿੱਤੇ ਜਾਣਗੇ। ਵਿਭਾਗ ਨੇ ਸੋਸ਼ਲ ਮੀਡੀਆ ਦਾ ਮਾਧਿਅਮ ਚੁਣਿਆ ਹੈ ਕਿਉਂਕਿ ਹਰ ਖੇਤਰ ਦੇ ਨੌਜਵਾਨ ਅੱਜਕੱਲ੍ਹ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਹਨ। ਅਜਿਹੀ ਸਥਿਤੀ ਵਿੱਚ ਸੋਸ਼ਲ ਮੀਡੀਆ ਲੋਕਾਂ ਨੂੰ ਜਾਗਰੂਕ ਕਰਨ ਲਈ ਵਧੀਆ ਪਲੇਟਫਾਰਮ ਸਾਬਤ ਹੋ ਸਕਦਾ ਹੈ।

ਇਸ ਲਈ ਸਾਈਬਰ ਧੋਖਾਧੜੀ ਤੋਂ ਲੋਕਾਂ ਨੂੰ ਬਚਾਉਣ ਲਈ ਸਲੋਗਨ ਤੇ ਹੋਰ ਜਾਣਕਾਰੀ ਬਾਰੇ ਸਮੱਗਰੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਹੁਣ ਤੱਕ ਸੂਬੇ ਵਿੱਚ ਸੱਤ ਹਜ਼ਾਰ ਸਾਈਬਰ ਕ੍ਰਾਈਮ ਦੀਆਂ ਸ਼ਿਕਾਇਤਾਂ ਮਿਲਿਆਂ ਹਨ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਨਾਲ ਉਨ੍ਹਾਂ ਨੂੰ ਸਾਈਬਰ ਠੱਗਾਂ ਦੇ ਸ਼ਿਕਾਰ ਤੋਂ ਬਚਾਇਆ ਜਾ ਸਕਦਾ ਹੈ।

ਕਿਸੇ ਨੂੰ ਵੀ ਬੈਂਕ ਖਾਤੇ ਬਾਰੇ ਜਾਣਕਾਰੀ ਨਾ ਦਿਓ:

ਪੁਲਿਸ ਵਿਭਾਗ ਨਾਲ ਸਾਈਬਰ ਕ੍ਰਾਈਮ ਨਾਲ ਜੁੜੇ ਮਾਮਲਿਆਂ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਲੋਕਾਂ ਦੇ ਬੈਂਕ ਖਾਤਿਆਂ ਨੂੰ ਸਾਫ ਕਰਨ ਤੇ ਡਾਟਾ ਚੋਰੀ ਕਰਨ ਲਈ ਠੱਗ ਲੋਕਾਂ ਨੂੰ ਨਕਦ ਇਨਾਮ ਦੇਣ ਦਾ ਲਾਲਚ ਦਿੰਦੇ ਹਨ ਤੇ ਆਪਣੇ ਫੋਨ ਵਿੱਚ ਇੱਕ ਐਪ ਡਾਊਨਲੋਡ ਕਰਦੇ ਹਨ।

ਇਸ ਤੋਂ ਬਾਅਦ ਉਹ ਆਸਾਨੀ ਨਾਲ ਲੋਕਾਂ ਦੇ ਫੋਨ ਐਕਸੈਸ ਕਰ ਸਕਦਾ ਹੈ ਤੇ ਖੁਦ ਓਟੀਪੀ ਵੀ ਵੇਖ ਸਕਦਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਸਾਈਬਰ ਠੱਗਾਂ ਤੋਂ ਬਚਾਉਣ ਲਈ ਜਾਗਰੂਕਤਾ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ।

NO COMMENTS