*ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਦੇ ਸਾਥੀ ਦੀ ਨਿਸ਼ਾਨਦੇਹੀ ‘ਤੇ ਅਸਲ੍ਹਾ ਬਰਾਮਦ*

0
33

 (ਸਾਰਾ ਯਹਾਂ/  ਮੁੱਖ ਸੰਪਾਦਕ) : ਰੂਪਨਗਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ 4 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਬ੍ਰਾਮਦ ਕੀਤੇ।

ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ਉਤੇ ਗੈਂਗਸ਼ਟਰਾਂ ਅਤੇ ਮਾਫੀਆ ਖਿਲਾਫ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਗੈਰ ਸਮਾਜੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੀ.ਪੀ.ਐਸ. ਕਪਤਾਨ ਪੁਲਿਸ (ਡਿਟੈਕਟਿਵ) ਸ. ਨਵਨੀਤ ਸਿੰਘ ਮਾਹਲ, ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡਿਟੈਕਟਿਵ) ਸ. ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਰੂਪਨਗਰ ਇੰਸਪੈਕਟਰ ਸ. ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਪਹਿਲਾਂ ਹੀ ਗ੍ਰਿਫਤਾਰ ਹੋਏ ਗੁਰਗੇ ਦਵਿੰਦਰ ਸਿੰਘ ਉਰਫ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੀ ਨਿਸ਼ਾਨਦੇਹੀ ਰਾਹੀਂ 4 ਪਿਸਤੌਲਾਂ ਅਤੇ 20 ਜ਼ਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜਿਸ ਨਾਲ਼ ਇੱਕ ਵੱਡੀ ਵਾਰਦਾਤ ਨੂੰ ਟਾਲਣ ਵਿੱਚ ਕਾਮਮਯਾਬੀ ਹਾਸਲ ਕੀਤੀ ਗਈ।

ਐਸ.ਐਸ.ਪੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਟੀਮ ਵਲੋਂ 12 ਜਨਵਰੀ, 2023 ਨੂੰ ਰੂਪ ਲਾਲ ਉਰਫ ਰੂਪਾ ਪਿੰਡ ਗੋਹਲਣੀ ਥਾਣਾ ਨੰਗਲ ਨੂੰ ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ ਅ/ਧ 25/54/59 ਆਰਮ ਐਕਟ ਥਾਣਾ ਨੰਗਲ ਦਰਜ ਰਜਿਸਟਰ ਕਰਾਇਆ ਗਿਆ ਸੀ। ਮੁਕੱਦਮਾ ਦੀ ਤਫਤੀਸ਼ ਦੌਰਾਨ ਅਪਰਾਧੀ ਦੇ ਪਿਛੋਕੜ ਨੂੰ ਟ੍ਰੈਕ ਕਰਕੇ ਦੋਸ਼ੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਪਿੰਡ ਢਾਹਾਂ ਥਾਣਾ ਨੂਰਪੁਰਬੇਦੀ ਜਿਲ੍ਹਾ ਰੂਪਨਗਰ ਨੂੰ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕੀਤਾ ਗਿਆ, ਜਿਸ ਉਪਰੰਤ ਦੋਸ਼ੀ 5 ਜੂਨ, 2023 ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ਼ ਪੜਤਾਲ ਕੀਤੀ ਜਾ ਸਕੇ।

ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਦੌਰਾਨ ਇਹ ਤੱਥ ਸਾਹਮਣੇ ਆਏ ਕਿ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਆਪਣੇ ਖਾਸ ਗੁਰਗੇ ਦਵਿੰਦਰ ਸਿੰਘ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਨੂੰ ਕੋਈ ਵੱਡੀ ਵਾਰਦਾਤ ਕਰਵਾਉਣ ਲਈ ਨਜਾਇਜ਼ ਅਸਲੇ ਮੁਹੱਈਆ ਕਰਵਾਏ ਹੋਏ ਸੀ। ਜਿਸ ਉਪਰੰਤ ਦੋਸ਼ੀ ਦਵਿੰਦਰ ਸਿੰਘ ਨੂੰ ਮਾਮਲੇ ਵਿੱਚ ਦੋਸ਼ੀ ਨਾਮਜਦ ਕਰਕੇ 8 ਜੂਨ, 2023 ਨੂੰ ਨਾਭਾ ਜੇਲ੍ਹ ਤੋਂ ਲਿਆਂਦਾ ਗਿਆ ਅਤੇ ਪੁਲਿਸ ਰਿਮਾਂਡ ਦੌਰਾਨ ਅੱਜ 9 ਜੂਨ, 2023 ਨੂੰ ਦੋਸ਼ੀ ਦਵਿੰਦਰ ਸਿੰਘ ਉਰਫ ਜੇਰਾ ਦੀ ਨਿਸ਼ਾਨਦੇਹੀ ਉਤੇ ਉਕਤ ਦੋਸ਼ੀ ਪਾਸੋਂ 04 ਪਿਸਤੌਲ ਸਮੇਤ 20 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ ਹਨ।

ਐਸ.ਐਸ.ਪੀ ਨੇ ਦੱਸਿਆ ਕਿ ਬ੍ਰਾਮਦਗੀ ਉਪਰੰਤ ਦੋਸ਼ੀਆਨ ਨੂੰ ਅੱਜ ਅਦਾਲਤ ਨੰਗਲ ਵਿਖੇ ਪੇਸ਼ ਕੀਤਾ ਜਾ ਰਿਹਾ ਹੈ। ਜਿਹਨਾਂ ਦਾ ਅੱਗੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਹਨਾਂ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ।

LEAVE A REPLY

Please enter your comment!
Please enter your name here