*ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫਤਾਰ, ਤਿਉਹਾਰਾਂ ਮੌਕੇ ਮਾਹੌਲ ਖ਼ਰਾਬ ਕਰਨ ਦੀ ਸੀ ਕੋਸ਼ਿਸ਼*

0
20

ਮੁਹਾਲੀ 28 ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼): ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।

6 ਪਿਸਤੌਲ ਤੇ 275 ਜਿੰਦਾ ਕਾਰਤੂਸ ਬਰਾਮਦ

ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।

NO COMMENTS