
(ਸਾਰਾ ਯਹਾਂ/ ਮੁੱਖ ਸੰਪਾਦਕ) ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋਗਾ ਸਿੰਘ ਨੂੰ ਸ਼ਨੀਵਾਰ ਨੂੰ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਗਿਆ। ਇਹ ਜਾਣਕਾਰੀ ਅੰਮ੍ਰਿਤਸਰ ਦੇ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ, ਅੰਮ੍ਰਿਤਪਾਲ ਦਾ ਸਾਥੀ ਜੋਗਾ ਸਿੰਘ ਜਦੋਂ ਸਰਹੰਦ ਤੋਂ ਹਰਿਆਣਾ ਜਾ ਰਿਹਾ ਸੀ ਤਾਂ ਉਸ ਸਮੇਂ ਅੰਮ੍ਰਿਤਸਰ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਜੋਗਾ ਸਿੰਘ ਪੰਜਾਬ ਦੇ ਸਰਹੰਦ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
