
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਪੁਲਿਸ ਦੀ ਅਪਰਾਧੀਆਂ ਖਿਲਾਫ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਇਸ ਮੁਹਿੰਮ ਤਹਿਤ ਆਪਰੇਸ਼ਨ ਸੀਲ ਨਾਂ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਅਪਰੇਸ਼ਨ ਤਹਿਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਅੰਤਰਰਾਜੀ ਸਰਹੱਦ ਦੇ ਕੁੱਲ 131 ਪੁਆਇੰਟਾਂ ਨੂੰ ਸੀਲ ਕੀਤਾ ਗਿਆ ਹੈ। ਪੰਜਾਬ ਪੁਲਿਸ ਇਹ ਆਪਰੇਸ਼ਨ ਅੰਤਰਰਾਜੀ ਗਤੀਵਿਧੀਆਂ ਨੂੰ ਰੋਕਣ ਲਈ ਚਲਾ ਰਹੀ ਹੈ।
ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਅਪਰਾਧਿਕ ਤੱਤਾਂ ਦੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਹ ਨਾਕਾਬੰਦੀ 1600 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਜੀ.ਓ ਅਤੇ ਇੰਸਪੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਹਿਮਾਚਲ, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੀਆਂ ਅੰਤਰ-ਰਾਜੀ ਸਰਹੱਦਾਂ ‘ਤੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਇੱਕ ਵਿਸ਼ੇਸ਼ ਆਪਰੇਸ਼ਨ “ਓਪੀਐਸ ਸੀਲ” ਚਲਾਇਆ ਗਿਆ ਹੈ ਜਿਸ ਵਿੱਚ ਡੀਐਸਪੀ/ਇੰਸਪੈਕਟਰਾਂ ਦੀ ਅਗਵਾਈ ਹੇਠ 131 ਟੀਮਾਂ ਬਣਾ ਕੇ ਸਖ਼ਤ ਨਾਕੇ ਲਾਏ ਗਏ ਹਨ।
ਇਸ ਦਾ ਉਦੇਸ਼ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਸ਼ਰਾਬ ਦੀ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਨੂੰ ਰੋਕਣਾ ਹੈ।
