*ਪੰਜਾਬ ਪੁਲਿਸ ਨੇ ਨਸ਼ਾ ਤਸਕਰ ਹਿਰਾਸਤ ‘ਚ ਲੈ ਭੇਜਿਆ ਡਿਬਰੂਗੜ੍ਹ ਜੇਲ੍ਹ, ਜਾਣੋ ਕੌਣ ਹੈ ਇਹ ਤਸਕਰ ਬਿੱਲਾ*

0
101

13 ਅਗਸਤ(ਸਾਰਾ ਯਹਾਂ/ਬਿਊਰੋ ਨਿਊਜ਼)ਬਲਵਿੰਦਰ ਬਿੱਲਾ ਇੱਕ ਬਦਮਾਸ਼ ਤੇ ਪੁਰਾਣਾ ਨਸ਼ਾ ਤਸਕਰ ਹੈ ਜਿਸ ਦੇ ਪਾਕਿਸਤਾਨ ਵਿੱਚ ਬੈਠੇ ਸਮੱਗਲਰਾਂ ਨਾਲ ਸਿੱਧੇ ਸਬੰਧ ਹਨ। ਅੰਮ੍ਰਿਤਸਰ ਐਸਟੀਐਫ ਤੇ ਮੁਹਾਲੀ ਪੁਲਿਸ ਨੇ ਵੀ ਉਸ ਨੂੰ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ ਪਰ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਉਹ ਫਿਰ ਤੋਂ ਤਸਕਰੀ ‘ਚ ਸ਼ਾਮਲ ਹੋ ਜਾਂਦਾ ਹੈ।dibrugarh jail
ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੰਜਾਬ ਤੋਂ ਇੱਕ ਨਸ਼ਾ ਤਸਕਰ ਨੂੰ ਹਿਰਾਸਤ ਵਿੱਚ ਲੈ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ(Dibrugarh jail) ਭੇਜ ਦਿੱਤਾ ਹੈ। ਪੁਲਿਸ ਨੇ ਇਸ ਤਸਕਰ ਦੇ ਖਿਲਾਫ NDPS (PIT-NDPS) ਦੇ ਤਹਿਤ ਗ਼ੈਰ-ਕਾਨੂੰਨੀ ਤਸਕਰੀ ਦੀ ਰੋਕਥਾਮ ਦੀ ਧਾਰਾ 3(1) ਦੇ ਤਹਿਤ ਕਾਰਵਾਈ ਕੀਤੀ ਹੈ। ਸੂਬੇ ਵਿੱਚ ਇਹ ਪਹਿਲਾ ਮਾਮਲਾ ਹੈ, ਜਦੋਂ ਕਿਸੇ ਨੂੰ ਐਨਡੀਪੀਐਸ ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲੈ ਕੇ ਕਿਸੇ ਹੋਰ ਸੂਬੇ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੋਵੇ।

ਪਾਕਿਸਤਾਨੀ ਤਸਕਰਾਂ ਨਾਲ ਗੁੰਢਤੁੱਪ

ਫੜੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੱਲਾ ਵਾਸੀ ਗੁਰਦਾਸਪੁਰ (Gurdaspur) ਵਜੋਂ ਹੋਈ ਹੈ। ਬਿੱਲਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 10 ਤੋਂ ਵੱਧ ਕੇਸ ਦਰਜ ਹਨ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਸੀ। ਮੁਲਜ਼ਮ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਸ਼ਾਮਲ ਹੈ।

ਕੌਣ ਹੈ ਬਲਵਿੰਦਰ ਸਿੰਘ ਬਿੱਲਾ ?

ਬਲਵਿੰਦਰ ਬਿੱਲਾ ਇੱਕ ਬਦਮਾਸ਼ ਤੇ ਪੁਰਾਣਾ ਨਸ਼ਾ ਤਸਕਰ ਹੈ ਜਿਸ ਦੇ ਪਾਕਿਸਤਾਨ ਵਿੱਚ ਬੈਠੇ ਸਮੱਗਲਰਾਂ ਨਾਲ ਸਿੱਧੇ ਸਬੰਧ ਹਨ। ਅੰਮ੍ਰਿਤਸਰ ਐਸਟੀਐਫ ਤੇ ਮੁਹਾਲੀ ਪੁਲਿਸ ਨੇ ਵੀ ਉਸ ਨੂੰ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ ਪਰ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਉਹ ਫਿਰ ਤੋਂ ਤਸਕਰੀ ‘ਚ ਸ਼ਾਮਲ ਹੋ ਜਾਂਦਾ ਹੈ। ਉਸ ਖ਼ਿਲਾਫ਼ ਹੁਣ ਤੱਕ 10 ਕੇਸ ਦਰਜ ਹਨ ਤੇ ਜ਼ਿਆਦਾਤਰ ਮਾਮਲਿਆਂ ਵਿੱਚ ਉਸ ਕੋਲੋਂ 2 ਤੋਂ 3 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 

ਪੰਜਾਬ ਵਿੱਚ ਇਹ ਦੂਜਾ ਮਾਮਲਾ ਹੈ, ਜਦੋਂ ਕਿਸੇ ਨੂੰ ਹਿਰਾਸਤ ਵਿੱਚ ਲੈ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਜੱਲੂ ਖੇੜਾ ਦੇ ਅੰਮ੍ਰਿਤਪਾਲ ਸਿੰਘ (Amritpal Singh) ਤੇ ਹੋਰ ਜ਼ਿਲ੍ਹਿਆਂ ਦੇ ਉਸ ਦੇ 9 ਸਾਥੀਆਂ ਨੂੰ ਕੌਮੀ ਸੁਰੱਖਿਆ ਐਕਟ (NSA) ਦੀਆਂ ਧਾਰਾਵਾਂ ਤਹਿਤ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜੇ ਅਤੇ ਜਿੱਤੇ। ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

NO COMMENTS