ਪੰਜਾਬ ਪੇਂਡੂ ਵਿਕਾਸ ਆਫੀਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਕੋਸ਼ ਲਈ ਚੈਕ ਮੰਤਰੀ ਤ੍ਰਿਪਤ ਬਾਜਵਾ ਨੂੰ ਸੌਪਿਆਂ

0
61

ਚੰਡੀਗੜ•, ਅਪ੍ਰੈਲ 27 (ਸਾਰਾ ਯਹਾ, ਬਲਜੀਤ ਸ਼ਰਮਾ)  : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਰੋਨਾ ਵਾਇਰਸ ਖਿਲਾਫ ਸੂਬੇ ਵਿਚ ਲੜੀ ਜਾ ਰਹੀ ਲੜਾਈ ਵਿਚ ਆਪਣਾ ਯੋਗਦਾਨ ਪਾਉਣ ਲਈ 2 ਲੱਖ ਰੁਪਏ ਦਾ ਚੈਕ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਸੌਪਿਆਂ। ਪੇਂਡੁ ਵਿਕਾਸ ਅਫਸਰ ਐਸੋਸੀਏਸਨ ਵਲੋਂ ਪ੍ਰਧਾਨ ਅਵਤਾਰ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਜਗਵਿੰਦਰ ਜੀਤ ਸਿੰਘ ਸੰਧੂ, ਸ੍ਰੀਮਤੀ ਰਮਿੰਦਰ ਕੌਰ ਬੁੱਟਰ, ਜਤਿੰਦਰ ਸਿੰਘ ਬਰਾੜ, ਜੋਗਿੰਦਰ ਕੁਮਾਰ, ਸੰਜੀਵ ਕੁਮਾਰ ਗਰਗ ਅਤੇ ਅਵਤਾਰ ਸਿੰਘ ਸਿੱਧੂ ਨੇ ਪੇਂਡੂ ਵਿਕਾਸ ਮੰਤਰੀ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ ਚੈਕ ਸੌਂਪਿਆ।
ਇਸ ਮੌਕੈ ਐਸੋਸੀਏਸ਼ਨ ਮੈਂਬਰਾਂ ਨੇ ਕਿਹਾ ਕਿ ਸੂਬਾ ਕਰੋਨਾ ਮਹਾਂਮਾਰੀ ਕਾਰਨ ਬਹੁਤ ਹੀ ਮੁਸ਼ਕਲ ਦੌਰ ਵਿਚੋਂ ਗੁਜ਼ਰ ਰਿਹਾ ਹੈ। ਇਸ ਲੜਾਈ ਨੂੰ ਲੜਨ ਲਈ ਸਰਕਾਰ ਨੂੰ ਬਹੁਤ ਜਿਆਦਾ ਵਿੱਤੀ ਸਰੋਤਾਂ ਦੀ ਲੋੜ ਹੀ ਜਦਿਕ ਕਿ ਸਰਕਾਰ ਨੂੰ ਹੋਣ ਵਾਲੀ ਆਮਦਨ ਦੇ ਸਾਰੇ ਸਾਧਨ ਪਿਛਲੇ ਦੋ ਮਹੀਨੇ ਤੋਂ ਬਿਲਕੁਲ ਬੰਦ ਪਏ ਹਨ।ਇਸ ਲਈ ਆਪਣਾ ਫਰਜ਼ ਸਮਝਦਿਆਂ ਪੇਂਡੂ ਵਿਕਾਸ ਆਫੀਸਰ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ਵਿਚ ਵਿੱਤੀ ਯੋਗਦਾਨ ਪਾਉਣ ਲਈ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ।
ਇਸ ਮੌਕੇ ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਐਸੋਸੀਏਸ਼ਨ ਦਾ ਇਸ ਉਦਮ ਲਈ ਧੰਨਵਾਦ ਕਰਿਦਆਂ ਕਿਹਾ ਕਿ ਸਮੂੱਚੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਡਾਕਟਰਾਂ ਅਤੇ ਫਾਰਮਾਸਿਟਾਂ ਵਲੋਂ ਕਰੋਨਾ ਵਿਰੁਧ ਮੋਹਰੀ ਲੜਾਈ ਲੜੀ ਜਾ ਰਹੀ ਹੈ।ਉਨ•ਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਇਸ ਲੜਾਈ ਲਈ ਕੀਤੇ  ਜਾ ਰਹੇ ਉਪਰਾਲਿਅ ਲਈ ਵਧਾਈ ਦਾ ਪਾਤਰ ਹੈ।
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਵਲੋਂ ਕੀਤੇ ਉਪਰਾਲਿਆਂ ਸਦਕਾ ਹੀ ਅੱਜ ਸਾਡੇ ਪਿੰਡਾਂ ਦੇ ਲੋਕ ਕਰੋਨਾਂ ਵਾਇਰਸ ਤੋਂ ਬਚੇ ਹੋਏ ਹਨ।ਉਨ•ਾਂ ਨਾਲ ਹੀ ਕਿਹਾ ਕਿ ਪੰਚਾਇਤ ਵਿਭਾਗ ਵਲੋਂ ਕਣਕ ਦੀ ਵਾਢੀ, ਖਰੀਦ ਅਤੇ ਢੋਅ ਢੁਆਈ ਦੌਰਾਨ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਉਪਰਾਲਿਆਂ ਵੀ ਸ਼ਲਾਘਾਯੋਗ ਹਨ।
ਸ. ਤ੍ਰਿਪਤ ਬਾਜਵਾ ਨੇ ਅਪੀਲ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸਭ ਨੂੰ ਵੱਧ ਤੋਂ ਵੱਧ ਯੋਗਦਾਨ ਮੁੱਖ ਮੰਤਰੀ ਰਾਹਤ ਕੋਸ਼ ਵਿਚ ਪਾਉਣਾ ਚਾਹੀਦਾ ਹੈ।ਉਨ•ਾਂ ਕਿਹਾ ਕਿ ਆਪਾਂ ਸਾਰੇ ਰਲ ਕੇ ਜਲਦ ਹੀ ਕੋਰੋਨਾ ਵਿਰੁੱਧ ਜੰਗ ਜਿੱਤ ਲਵਾਂਗਾ।

LEAVE A REPLY

Please enter your comment!
Please enter your name here