*ਪੰਜਾਬ ਭਰ ਵਿੱਚੋਂ ਪੁਜੀਆਂ ਹੈਲਥ ਵਰਕਰਾਂ ਵੱਲੋਂ ਸੂਬਾ ਪੱਧਰੀ ਰੋਸ ਰੈਲੀ*

0
68

28,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਕੰਟਰੈਕਟ ਮਲਟੀਪਰਜ ਹੈਲਥ ਵਰਕਰ ਯੂਨੀਅਨ (ਫੀਮੇਲ) ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਖਰੜ ਦੇ ਮਿਊੰਸੀਪਲ ਪਾਰਕ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚ ਵੱਡੀ ਗਿਣਤੀ ਵਿੱਚ ਹੈਲਥ ਵਰਕਰਾਂ ਨੇ ਸ਼ਮੂਲੀਅਤ ਕੀਤੀ।              ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਕਿਰਨਜੀਤ ਕੌਰ ਮੋਹਾਲੀ ਅਤੇ ਨਿੰਦਰ ਕੌਰ ਨੇ ਆਖਿਆ ਕਿ ਉਹ ਪਿਛਲੇ 14 ਦਿਨਾਂ ਤੋਂ ਚੰਡੀਗੜ੍ਹ 34 ਸੈਕਟਰ ਵਿੱਚ ਸਥਿਤ ਡਾਇਰੈਕਟਰ ਦਫ਼ਤਰ ਦੇ ਸਾਹਮਣੇ ਅਤੇ ਅਮ੍ਰਿਤਸਰ ਸਥਿਤ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਸਾਹਮਣੇ ਪੱਕਾ ਮੋਰਚਾ ਲਗਾ ਕੇ ਬੈਠੀਆਂ ਹਨ ਪਰ ਅਜੇ ਤੱਕ ਉਹਨਾਂ ਦੀ ਸੇਵਾਵਾਂ ਰੈਗੁਲਰ ਕਰਨ ਸੰਬੰਧੀ ਸਰਕਾਰ ਦੁਆਰਾ ਕੋਈ ਫੈਸਲਾ ਨਹੀਂ ਲਿਆ ਗਿਆ। ਉਹਨਾਂ ਆਖਿਆ ਕਿ ਇਸ ਦੌਰਾਨ ਉੱਪ ਮੁੱਖ ਮੰਤਰੀ (ਜਿਹਨਾਂ ਕੋਲ ਸਿਹਤ ਵਿਭਾਗ ਵੀ ਹੈ) ਓਮ ਪ੍ਰਕਾਸ਼ ਸੋਨੀ ਦੁਆਰਾ ਜਥੇਬੰਦੀ ਨਾਲ ਮੀਟਿੰਗ ਕਰਕੇ ਸਾਡੀਆਂ ਸੇਵਾਵਾਂ ਰੈਗੂਲਰ ਕਰ ਦਾ ਵਿਸ਼ਵਾਸ਼ ਦਿਵਾਇਆ ਗਿਆ ਸੀ ਪਰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸਰਕਾਰ ਵੱਲੋਂ ਉਹਨਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ।                     ਇਸ ਦੌਰਾਨ ਸੰਬੋਧਨ ਕਰਦਿਆਂ ਸਰਬਜੀਤ ਕੌਰ ਅਤੇ ਚੰਚਲ ਬਾਲਾ ਨੇ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ 36000 ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਇਸ਼ਤਿਹਾਰਬਾਜੀ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਅਸਲੀਅਤ ਇਹ ਹੈ ਕਿ ਪੰਜਾਬ ਸਰਕਾਰ ਦੁਆਰਾ ਅਜੇ ਤੱਕ ਇੱਕ ਵੀ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤਾ ਗਿਆ। ਆਗੂਆਂ ਨੇ ਆਖਿਆ ਕਿ ਜੇਕਰ ਸਰਕਾਰ ਦੁਆਰਾ 29 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਉਹਨਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ 4 ਦਸੰਬਰ ਨੂੰ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਮ੍ਰਿਤਸਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਜਿਸ ਲਈ ਪੰਜਾਬ ਸਰਕਾਰ ਜੁੰਮੇਵਾਰ ਹੋਵੇਗੀ। ਇਸ ਮੌਕੇ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਮਲਾਗਰ ਸਿੰਘ ਖਮਾਣੋ, ਏਡਜ਼ ਕੰਟਰੋਲ ਸੁਸਾਇਟੀ ਦੇ …………… ਤੋਂ ਇਲਾਵਾ ਪਰਮਜੀਤ ਕੌਰ ਸੰਗਰੂਰ, ਸਰਬਜੀਤ ਕੌਰ ਸੰਗਰੂਰ ……..ਕਨਵੀਨਰ ਨਰਿੰਦਰ ਕੌਰ, ਕਿਰਨਜੀਤ ਕੌਰ, ਬਲਜੀਤ ਕੌਰ ਮੋਹਾਲੀ, ਸਰਬਜੀਤ ਕੌਰ ਜਲੰਧਰ, ਅਮਰੀਕ ਸਿੰਘ ਧਾਲੀਵਾਲ, ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਤੋਂ ਗਗਨਦੀਪ ਸਿੰਘ ਬਠਿੰਡਾ, ਚਾਨਣਦੀਪ ਸਿੰਘ ਮਾਨਸਾ, ਜਸਵੀਰ ਕੌਰ, ਰਵਿੰਦਰ ਕੁਮਾਰ ਲੁਥਰਾ, ਸਰਬਜੀਤ ਕੌਰ, ਚੰਦਨ ਬਾਲਾ, ਰਾਜਵੀਰ ਕੌਰ, ਚਰਨਜੀਤ ਕੌਰ, ਸਤਿੰਦਰ ਕੌਰ, ਰਜਿੰਦਰ ਸਿੰਘ……… ਆਦਿ ਨੇ ਵੀ ਸੰਬੋਧਨ ਕੀਤਾ।

NO COMMENTS