
ਚੰਡੀਗੜ੍ਹ, 27 ਫ਼ਰਵਰੀ (ਸਾਰਾ ਯਹਾ /ਮੁੱਖ ਸੰਪਾਦਕ): ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੁੜ ਉਭਾਰ ਦੇ ਮੱਦੇਨਜ਼ਰ 15ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਲਈ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਨੂੰ ਸਦਨ ਦਾ ਅਹਾਤਾ ਐਲਾਨਿਆ ਗਿਆ ਹੈ।
ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਜਾਰੀ ਪੱਤਰ ਮੁਤਾਬਕ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਸਮਾਗਮ (ਬਜਟ ਇਜਲਾਸ) 1 ਮਾਰਚ, 2021 (ਸੋਮਵਾਰ) ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਹੈ। ਕੋਵਿਡ-19 ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਹੁਕਮ ਦਿੱਤੇ ਹਨ ਕਿ ਪੰਜਾਬ ਭਵਨ 28 ਫ਼ਰਵਰੀ, 2021 (ਰਾਤ 10 ਵਜੇ ਤੋਂ) ਸਦਨ ਦੇ 14ਵੇਂ ਸਮਾਗਮ ਦੀ ਕਾਰਵਾਈ ਮੁਕੰਮਲ ਹੋਣ ਤੱਕ ਸਦਨ ਦਾ ਅਹਾਤਾ ਹੋਵੇਗਾ, ਜਿੱਥੇ ਸਦਨ ਦੀ ਕਾਰਵਾਈ ਸਬੰਧੀ ਸਾਰੇ ਨਿਯਮ ਅਤੇ ਸ਼ਰਤਾਂ ਲਾਗੂ ਹੋਣਗੀਆਂ।————
