ਚੰਡੀਗੜ੍ਹ, 15 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਅੱਜ ਜਦੋਂ ਦੇਸ਼ ਵਿੱਚ ਬੇਰੁਜ਼ਗਾਰੀ ਜ਼ੋਰਾਂ `ਤੇ ਹੈ, ਉਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਰੁਜ਼ਗਾਰ ਯੋਜਨਾ 2020-22 ਨੂੰ ਮਨਜ਼ੂਰੀ ਦੇ ਕੇ ਇੱਕ ਲੱਖ ਸਰਕਾਰੀ ਨੌਕਰੀਆਂ ਭਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ।
ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ
ਮੁੱਖ ਮੰਤਰੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਾਰਿਆਂ ਲਈ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਪਹਿਲਾਂ ਹੀ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ 13.60 ਲੱਖ ਨੌਕਰੀਆਂ ਮੁਹੱਈਆ ਕਰਵਾ ਚੁੱਕੀ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜ ਦੇ 3 ਸਾਲ ਪੂਰੇ ਹੋਣ `ਤੇ ਨੌਜਵਾਨਾਂ ਲਈ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ ਅਤੇ 2022 ਤੋਂ ਪਹਿਲਾਂ ਆਪਣੇ ਘਰ ਘਰ ਰੁਜ਼ਗਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਿਚ 1 ਲੱਖ ਨੌਕਰੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅੱਜ ਸੰਕਟ ਸਮੇਂ ਜਦੋਂ ਭਾਰਤੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ ਵਿੱਚ ਹੈ ਅਤੇ ਕੇਂਦਰ ਸਰਕਾਰ ਉਸ ਸਮੇਂ ਬੇਰੁਜ਼ਗਾਰੀ ਬਾਰੇ ਕੁੱਝ ਨਹੀਂ ਕਰ ਰਹੀ, ਉਸ ਸਮੇਂ ਪੰਜਾਬ ਸਰਕਾਰ ਨੇ ਆਉਣ ਵਾਲੇ ਸਾਲ ਦੌਰਾਨ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਢਿੱਲੋਂ ਨੇ ਕਿਹਾ, “ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਾਂ”
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਚਨ ਅਤੇ ਕਥਨ ਦੇ ਪੱਕੇ ਹਨ, ਉਨ੍ਹਾਂ ਨੇ ਆਪਣੇ ਉਹ ਸਾਰੇ ਵਾਅਦੇ ਪੂਰੇ ਕੀਤੇ ਹਨ, ਜੋ ਉਨ੍ਹਾਂ ਨੇ 2017 ਦੀਆਂ ਚੋਣਾਂ ਦੌਰਾਨ ਕੀਤੇ ਸਨ।
ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨੌਕਰੀਆਂ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿਚ ਔਰਤਾਂ ਲਈ 33% ਰਾਖਵਾਂਕਰਨ ਦੇਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ, ਜੋ 2017 ਦੀਆਂ ਚੋਣਾਂ ਦੌਰਾਨ ਕੀਤਾ ਗਿਆ ਇਕ ਵਾਅਦਾ ਸੀ ਅਤੇ ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਵਿੱਚ ਸਹਾਇਤਾ ਲਈ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟ੍ਰਿਕ ਵਜ਼ੀਫ਼ਾ ਵੀ ਪਾਸ ਕੀਤਾ।
————–