ਚੰਡੀਗੜ੍ਹ, 3 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ਼.ਸੀ.) ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਹਨਾਂ ਸਕੀਮਾਂ ਵਿੱਚ 2 ਰੁਪਏ ਪ੍ਰਤੀ ਕਿਲੋ ਕਣਕ ਦੀ ਵੰਡ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਰਾਹੀਂ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਭੋਜਨ ਦੀ ਵੰਡ ਕਰਨਾ ਸ਼ਾਮਲ ਹੈ।
ਇਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਸ੍ਰੀ ਡੀ.ਪੀ. ਰੈਡੀ, ਆਈ.ਏ.ਐਸ. (ਸੇਵਾਮੁਕਤ) ਨੇ ਸਾਰੇ ਨਵ-ਨਿਯੁਕਤ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਮਿਸ਼ਨ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਪੀ.ਐਸ.ਐਫ.ਸੀ. ਦੇ ਮੈਂਬਰ ਸ੍ਰੀ ਏ.ਕੇ.ਸ਼ਰਮਾ, ਸ੍ਰੀਮਤੀ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਸ੍ਰੀ ਵਿਜੈ ਦੱਤ, ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਅਤੇ ਪੀ.ਐਸ.ਐਫ.ਸੀ. ਦੇ ਮੈਂਬਰ ਸਕੱਤਰ ਸ੍ਰੀ ਇੰਦਰ ਪਾਲ, ਪੀ.ਸੀ.ਐਸ. ਸ਼ਾਮਲ ਹੋਏ।
ਸ੍ਰੀ ਰੈਡੀ ਨੇ ਕਿਹਾ ਕਿ ਮੈਂਬਰਾਂ ਨੂੰ ਸਾਰੀਆਂ ਸਕੀਮਾਂ ਦੀ ਸਮੀਖਿਆ ਅਤੇ ਲਾਗੂ ਕਰਨ ਦੀ ਨਿਗਰਾਨੀ ਕਰਨ ਲਈ ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਹ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਨਿਰਧਾਰਤ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਇਸ ਦੌਰਾਨ, ਕਮਿਸ਼ਨ ਵੱਲੋਂ ਕਮਿਸ਼ਨ ਅਤੇ ਡੀ.ਜੀ.ਆਰ.ਓਜ਼./ਏ.ਡੀ.ਸੀਜ਼. (ਡੀ) ਕੋਲ ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਾਰੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ ਵੀ ਕੀਤਾ ਗਿਆ।———-