ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਕੀਤਾ ਜਾਵੇਗਾ ਗਊਸ਼ਲਾਵਾਂ ਦਾ ਅਚਨਚੇਤ ਦੌਰਾ

0
30

ਚੰਡੀਗੜ, 19 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ) :ਪੰਜਾਬ ਗਊ ਸੇਵਾ ਕਮੀਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ  ਨੇ ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਸੂਬੇ ਦੀਆਂ ਗਊਸ਼ਲਾਵਾਂ ਦਾ ਅਚਨਚੇਤ ਦੌਰੇ ਕੀਤੇ ਜਾਣਗੇ ਅਤੇ ਜੇਕਰ ਗਊਸ਼ਾਲਾ ਪ੍ਰਬੰਧਕਾਂ ਵਲੋਂ ਗਊਆਂ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸਬੰਧੀ ਕਿਸੇ ਵੀ ਪ੍ਰਕਾਰ ਦੀ ਕਮੀ ਪਾਈ ਗਈ ਤਾਂ ਗਊਸ਼ਾਲਾ ਪ੍ਰਬੰਧਕਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸ੍ਰੀ ਸ਼ਰਮਾਂ ਨੇ ਸੂਬੇ ਵਿਚ ਗਊ ਤਸਕਰੀ, ਗਊ ਹੱਤਿਆ ਨੂੰ ਰੋਕਣ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੁਝ ਲੋਕ ਅਜੇ ਵੀ ਵਪਾਰਕ ਹਿੱਤਾਂ ਲਈ ਗਊ ਤਸਕਰੀ ਅਤੇ ਗਊ ਹੱਤਿਆ ਵਰਗੇ ਘਿਨਾਊਣੇ ਕਾਰਜ ਕਰ ਰਹੇ ਹਨ ਜਿਹਨਾਂ ਨੂੰ ਨੱਥ ਪਾਉਣ ਲਈ ਪੰਜਾਬ ਰਾਜ ਗਊ ਕਮਿਸ਼ਨ ਇਹੋ ਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਵੇਗਾ।ਸ੍ਰੀ ਸ਼ਰਮਾ ਨੇ ਕਿਹਾ ਕਿ ਉਹ ਇਸ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਨਾਲ ਆਉਂਦੇ ਕੁਝ ਦਿਨਾਂ ਵਿਚ ਮੀਟਿੰਗ ਕਰਕੇ ਗਊਆਂ ਵਿਰੁੱਧ ਹੋ ਰਹੇ ਅਪਰਾਧਾਂ ਵਿਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਹਿਣਗੇ ਕਿਊਂਕਿ ਧੁੰਦ ਅਤੇ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਤਸਕਰ ਸਰਗਰਮ ਹੋ ਜਾਂਦੇ ਹਨ।

LEAVE A REPLY

Please enter your comment!
Please enter your name here