ਮਾਨਸਾ, 10 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ) : 13ਵੀਂ ਜੂਨੀਅਰ (ਲੜਕੀਆਂ) ਪੰਜਾਬ ਸਟੇਟ ਨੈਟ ਬਾਲ ਚੈਂਪੀਅਨਸ਼ਿਪ ਮੁਕਾਬਲਿਆਂ ਵਿੱਚ ਜ਼ਿਲ੍ਹੇ ਦਾ ਨਾਮ ਸੂਬਾ ਪੱਧਰ ’ਤੇ ਚਮਕਾਉਣ ਵਾਲੇ ਖਿਡਾਰੀਆਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੈਟ ਬਾਲ ਪ੍ਰਮੋਸ਼ਨ ਐਸੋਸੀਏਸ਼ਨ ਦੇ ਪ੍ਰਧਾਨ, ਜਨਰਲ ਸੈਕਟਰੀ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਰਾਸ਼ਟਰੀ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਸਬੰਧੀ ਹੌਂਸਲਾ ਅਫ਼ਜਾਈ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੂਬੇ ਦੀ ਟੀਮ ਰਾਸ਼ਟਰੀ ਪੱਧਰ ’ਤੇ ਵੀ ਆਪਣੇ ਖੇਡ ਦਾ ਲੋਹਾ ਮਨਵਾਉਣਗੇ।
ਨੈਟ ਬਾਲ ਦੇ ਹੋਏ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਧਾਨ ਨੈਟ ਬਾਲ ਪ੍ਰਮੋਸ਼ਨ ਐਸੋਸੀਏਸ਼ਨ ਮਾਨਸਾ ਸ਼੍ਰੀ ਜਤਿੰਦਰ ਆਗਰਾ ਨੇ ਦੱਸਿਆ ਕਿ 29, 30 ਅਤੇ 31 ਨੂੰ ਹੋਏ ਨੂਰ ਸੈਨਿਕ ਅਕਾਦਮੀ ਸਰਦੂਲਗੜ੍ਹ ਵਿਖੇ ਹੋਏ ਰਾਜ ਪੱਧਰੀ ਨੈਟ ਬਾਲ ਮੁਕਾਬਲਿਆਂ, ਜਿਸ ਵਿੱਚ ਸੂਬੇ ਦੇ ਸਾਰੇ ਜ਼ਿਲਿ੍ਹਆਂ ਨੇ ਭਾਗ ਲਿਆ ਸੀ, ਵਿੱਚ ਜ਼ਿਲ੍ਹੇ ਦੀ ਜੂਨੀਅਰ ਟੀਮ ਵੱਲੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰ ਤੋਂ
ਬਾਅਦ ਤੇਲੰਗਾਨਾ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਲਈ ਸੂਬਾ ਪੱਧਰ ਦਾ ਟੇ੍ਰਨਿੰਗ ਕੈਂਪ ਜਨਰਲ ਸੈਕਟਰੀ ਸ਼੍ਰੀ ਕੁਲਵਿੰਦਰ ਸਿੰਘ ਦੀ ਦੇਖ-ਰੇਖ ਵਿੱਚ ਨੂਰ ਸੈਨਿਕ ਅਕੈਡਮੀ ਸਰਦੂਲਗੜ੍ਹ ਵਿਖੇ ਲਗਾਇਆ ਜਾਵੇਗਾ, ਜਿੱਥੇ ਮਾਹਿਰ ਕੋਚ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਖਿਡਾਰੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 22 ਤੋਂ 24 ਜਨਵਰੀ ਤੱਕ ਸੰਗਰੂਰ ਜ਼ਿਲ੍ਹੇ ਅੰਦਰ ਸੀਨੀਅਰ ਵਰਗ ਦੇ ਨੈਟ ਬਾਲ ਮੁਕਾਬਲੇ ਹੋਏ ਸਨ, ਜਿਨ੍ਹਾਂ ਵਿੱਚ ਮਾਨਸਾ ਜ਼ਿਲ੍ਹੇ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਵੱਲੋਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਜਿਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਟ੍ਰੇਨਿੰਗ ਦੌਰਾਨ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਇਹ ਖਿਡਾਰੀ ਰਾਸ਼ਟਰੀ ਪੱਧਰ ’ਤੇ ਵੀ ਸੂਬੇ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਣ ਕਰਨ। ਇਸ ਮੌਕੈ ਜਨਰਲ ਸੈਕਟਰੀ ਨੈਟ ਬਾਲ ਪ੍ਰਮੋਸ਼ਨ ਐਸੋਸੀਏਸ਼ਨ ਮਾਨਸਾ ਸ਼੍ਰੀ ਕੁਲਵਿੰਦਰ ਸਿੰਘ ਅਤੇ ਕੋਚ ਸਿਮਰਨਜੀਤ ਕੌਰ, ਜਸਪ੍ਰੀਤ ਸਿੰਘ, ਸੁੱਖਪ੍ਰੀਤ ਕੌਰ ਮੌਜੂਦ ਸਨ। I/142370/2021