
ਚੰਡੀਗੜ੍ਹ, 3 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ, 2021 ਤੱਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਕਮਿਸ਼ਨਰ ਆਫ ਪੁਲਿਸ ਜਲੰਧਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫਸਰ ਦੋਨਾਂ ਪਾਰਟੀਆਂ ਸਮੇਤ
ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।
