*ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਮਾਨਸਾ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ*

0
103

ਮਾਨਸਾ, 29 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਮਾਨਸਾ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਇੰਡਸਟਰੀ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ ਵੀ ਵਿਸ਼ੇਸ ਤੌਰ ’ਤੇ ਹਾਜਰ ਸਨ।
ਇਸ ਮੌਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਹੁੰਦਿਆਂ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਕ ਮੁਫ਼ਤ ਨਿਪਟਾਰਾ ਸਕੀਮ ਤਹਿਤ 01 ਲੱਖ ਤੋਂ ਘੱਟ ਦੇ ਪੁਰਾਣੇ ਬਕਾਏ ਨੂੰ ਪੂਰਨ ਤੌਰ ’ਤੇ ਮਾਫ ਕਰ ਦਿੱਤਾ ਗਿਆ ਹੈ, ਜਦਕਿ 01 ਲੱਖ ਰੁਪਏ ਤੋਂ 01 ਕਰੋੜ ਤੱਕ ਦੇ ਬਕਾਏ ਸਬੰਧੀ ਛੂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ 15 ਮਾਰਚ ਤੋਂ ਪਹਿਲਾਂ ਪਹਿਲਾਂ ਸਬੰਧਤ ਬਕਾਏਦਾਰ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇੰਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਪਾਰੀ ਨੂੰ ਨੋਟਿਸ ਆਉਂਦਾ ਤਾਂ ਇਸਦਾ ਮਤਲਬ ਇਹ ਨਹੀਂ ਕਿ ਵਪਾਰੀ ਜਾਂ ਦੁਕਾਨਦਾਰ ਦੋਸ਼ੀ ਹੈ, ਬਲਕਿ ਉਸਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਂਦਾ ਹੈ, ਅਤੇ ਜੇਕਰ ਵਪਾਰੀ ਦਾ ਪੱਖ ਸਹੀ ਹੋਵੇ ਤਾਂ ਅਜਿਹੇ ਨੋਟਿਸ ਨੂੰ ਵਾਪਸ ਲੈ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਪਾਰੀਆਂ ਅਤੇ ਉਦਯੋਗਾਂ ਨੂੰ ਬਿਨਾਂ ਕਿਸੇ ਕਾਰਨ ਦੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨਾਂ ਇਹ ਵੀ ਅਪੀਲ ਕੀਤੀ ਕਿ ਸਮਾਨ ਦੀ ਵਿਕਰੀ ਸਮੇਂ ਪੱਕਾ ਬਿੱਲ ਜ਼ਰੂਰ ਦਿੱਤਾ ਜਾਵੇ।
ਇਸ ਮੌਕੇ ਨੀਲ ਗਰਗ ਨੇ ਕਿਹਾ ਕਿ ਕਿ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਉਪਰਾਲੇ ਕਰ ਰਹੀ ਹੈ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਸ੍ਰੀਮਤੀ ਰਣਧੀਰ ਕੌਰ, ਉਪ ਕਮਿਸ਼ਨਰ ਸਟੇਟ ਟੈਕਸ, ਫਰੀਦਕੋਟ ਮੰਡਲ, ਫਰੀਦਕੋਟ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਸ੍ਰੀ ਹਿਤੇਸ਼ਵੀਰ ਗੁਪਤਾ, ਸਹਾਇਕ ਕਮਿਸ਼ਨਰ ਸਟੇਟ ਟੈਕਸ, ਮਾਨਸਾ, ਸ੍ਰੀ ਭਾਗ ਸਿੰਘ, ਸਹਾਇਕ ਕਮਿਨਰ ਸਟੇਟ ਟੈਕਸ, ਸੀਪੂ, ਬਠਿੰਡਾ, ਸ੍ਰੀ ਚਮਨ ਲਾਲ, ਸਟੇਟ ਟੈਕਸ ਅਫਸਰ, ਮਾਨਸਾ, ਸ੍ਰੀ ਅੰਗਰੇਜ਼ ਸਿੰਘ, ਸਟੇਟ ਟੈਕਸ ਅਫਸਰ, ਮਾਨਸਾ, ਸ੍ਰੀ ਆਸ਼ੂ ਬਾਂਸਲ, ਪ੍ਰਧਾਨ, ਟਰੇਡ ਯੂਨੀਅਨ, ਮਾਨਸਾ, ਸੀ.ਏ. ਐਸੋਸੀਏਸ਼ਨ, ਬਾਰ ਯੂਨੀਅਨ, ਵਪਾਰੀ ਵਰਗ ਦੀਆਂ ਵੱਖੋ ਵੱਖ ਯੂਨੀਅਨਾਂ ਦੇ ਪ੍ਰਧਾਨ ਅਤੇ ਮੈਂਬਰ ਹਾਜਰ ਸਨ।

LEAVE A REPLY

Please enter your comment!
Please enter your name here