ਪੰਜਾਬ ਲੇਬਰ ਤਾਲਮੇਲ ਸੰਘਰਸ਼ ਯੂਨੀਅਨ ਵੱਲੋਂ ਅੱਜ ਲੋੜਵੰਦ ਪਰਿਵਾਰਾਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਦਰਸ਼ਨ

0
21

ਸੁਨਾਮ, 12 ਜੂਨ (ਸਾਰਾ ਯਹਾ/ ਜੋਗਿੰਦਰ ਸੁਨਾਮ) ਪੰਜਾਬ ਲੇਬਰ ਤਾਲਮੇਲ ਸੰਘਰਸ਼ ਯੂਨੀਅਨ ਵੱਲੋਂ ਅੱਜ ਲੋੜਵੰਦ ਪਰਿਵਾਰਾਂ ਦੇ ਹੱਕ ਵਿੱਚ ਸਥਾਨਕ ਫੂਡ ਸਪਲਾਈ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਆਗੂਆਂ ਨੇ ਇਕੱਤਰ ਹੋ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਮੌਕੇ ਬੋਲਦਿਆਂ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਅਤੇ ਸੀਨੀਅਰ ਆਗੂ ਭਾਈ ਮਨਜੀਤ ਸਿੰਘ ਕੁੱਕੂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡ ਕਿਸੇ ਕਾਰਨ ਕਰਕੇ ਕੱਟ ਦਿੱਤੇ ਹਨ ਉਨ੍ਹਾਂ ਨੂੰ ਤੁਰੰਤ ਚਾਲੂ ਕਰਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇ ,ਨਹੀਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਪ੍ਰਸ਼ਾਸਨਿਕ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾਵੇਗੀ ਉਨ੍ਹਾਂ ਪ੍ਰਸ਼ਾਸਨਕ ਅਧਿਕਾਰੀਆਂ ਨੂੰ ਦੱਸਿਆ ਕਿਹਾ ਕਿ ਜਿਹੜੇ ਗਰੀਬ ਲੋੜਵੰਦ ਪਰਿਵਾਰ ਆਪਣਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰ ਰਹੇ ਹਨ ਉਨ੍ਹਾਂ ਦੇ ਰਾਸ਼ਨ ਕਾਰਡ ਕੱਟਣੇ ਬਹੁਤ ਹੀ ਘਟੀਆ ਕਿਸਮ ਦੀ ਕਾਰਵਾਈ ਮੰਨੀ ਗਈ ਹੈ ਇਸ ਲਈ ਸਾਨੂੰ ਇਹ ਮਜਬੂਰੀ ਵੱਸ ਅੱਜ ਫੂਡ ਸਪਲਾਈ ਦਫ਼ਤਰ ਦੇ ਬਾਹਰ ਧਰਨਾ ਦੇਣਾ ਪਿਆ ਹੈ ਉਨ੍ਹਾਂ ਨੇ ਸੀਨੀਅਰ ਸੀਨੀਅਰ ਅਫ਼ਸਰਾਂ ਤੋਂ ਵੀ ਮੰਗ ਕੀਤੀ ਕਿ ਬਿਨਾਂ ਕਿਸੇ ਖਾਸ ਕਾਰਨ ਦੇ ਰਾਸ਼ਨ ਕਾਰਡ ਕੱਟੇ ਜਾਣ ਦੀ ਜਾਂਚ ਕਰਵਾਈ ਜਾਵੇ ਕਰਵਾਈ ਜਾਵੇ ਤਾਂ ਜੋ ਅਸਲ ਲੋੜਵੰਦ ਲੋਕ ਜਿਹੜੇ ਰਾਸ਼ਨ ਲੈਣ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਨੂੰ ਉਨ੍ਹਾਂ ਦੀ ਲੋੜ ਪੂਰੀ ਕੀਤੀ ਜਾ ਸਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਬੇਲਾ ਅਵਤਾਰ ਸਿੰਘ ਛਾਜਲਾ ਗੁਰਜੰਟ ਸਿੰਘ ਅਤੇ ਗੁਰਚਰਨ ਸਿੰਘ ਵਿਰਦੀ ਸਮੇਤ ਹੋਰ ਬਹੁਤ ਸਾਰੇ ਆਗੂ ਸ਼ਾਮਿਲ ਸਨ

NO COMMENTS