*ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟ ਸੋਰਸ ਵਰਕਰ ਯੂਨੀਅਨ (ਪੰਜਾਬ) ਵੱਲੋਂ ਆਪਣੀਆਂ ਮੰਗਾਂ ਸਬੰਧੀ ਸਰਦੂਲਗੜ੍ਹ ਤੋ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਮੀਟਿੰਗ*

0
30

ਮਿਤੀ 05-10-23  (ਸਾਰਾ ਯਹਾਂ/ਮੁੱਖ ਸੰਪਾਦਕ ):

ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟ ਸੋਰਸ ਵਰਕਰ ਯੂਨੀਅਨ (ਪੰਜਾਬ) ਵੱਲੋਂ ਆਪਣੀਆਂ ਮੰਗਾਂ ਸਬੰਧੀ ਸਰਦੂਲਗੜ੍ਹ ਤੋ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਮੀਟਿੰਗ ਕੀਤੀ ਅਤੇ ਆਪਣਾ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੂਬਾ ਆਗੂ ਸੱਤਪਾਲ ਸਿੰਘ ਨੇ ਕਿਹਾ ਕਿ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। ਉਹ ਵੀ ਟਾਇਮ ਸਿਰ ਨਹੀਂ ਮਿਲਦੀਆਂ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਪੰਜਾਬ ਭਰ ਦੇ ਜਿੰਨੇ ਵੀ ਆਊਟਸੋਰਸ ਮੁਲਾਜ਼ਮਾਂ ਹਨ ਉਨ੍ਹਾਂ ਨੂੰ ਮਹਿਕਮੇ ਅਧੀਨ ਕੀਤਾ ਜਾਵੇ ਅਤੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ।ਅਖੀਰ ਵਿਚ ਐਮ ਐਲ ਏ ਸਾਹਿਬ ਨੇ ਭਰੋਸਾ ਦਿਵਾਇਆ ਕਿ ਤੁਹਾਡੀਆਂ ਇਨ੍ਹਾਂ ਮੰਗਾਂ ਨੂੰ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਕੋਲ ਰੱਖਿਆ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਸੱਤਪਾਲ ਸਿੰਘ, ਵਾਇਸ ਪ੍ਰਧਾਨ ਕੁਲਵਿੰਦਰ ਸਿੰਘ, ਜ਼ਿਲਾ ਪ੍ਰਧਾਨ ਰਾਜੇਸ਼ ਕੁਮਾਰ, ਮੀਤ ਪ੍ਰਧਾਨ ਗੋਗੀ ਭੀਖੀ, ਗੁਰਦੇਵ ਸਿੰਘ (ਬਬਲੀ) ਮਾਲੀ ਸਰਦੂਲਗੜ੍ਹ,  ਹਾਜ਼ਰ ਸਨ 

LEAVE A REPLY

Please enter your comment!
Please enter your name here