*ਪੰਜਾਬ ਵਾਸੀਆਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ! 1 ਅਪ੍ਰੈਲ ਤੋਂ ਮਹਿੰਗਾ ਹੋਵੇਗਾ ਸਫ਼ਰ*

0
113

ਚੰਡੀਗੜ੍ਹ  29,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਦਿੰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ ‘ਚ ਵਾਧਾ ਕਰ ਦਿੱਤਾ ਹੈ। ਟੋਲ ਪਲਾਜ਼ਿਆਂ ਦੇ ਰੇਟ 10 ਤੋਂ 40 ਰੁਪਏ ਤੱਕ ਵਧਾ ਦਿੱਤੇ ਗਏ ਹਨ।ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ 1 ਅਪ੍ਰੈਲ 2022 ਤੋਂ 31 ਮਾਰਚ 2023 ਤੱਕ ਟੋਲ ਟੈਕਸ ਦੀ ਦਰ ਵਿਚ ਸੋਧ ਕੀਤੀ ਹੈ। ਪੰਜਾਬ ‘ਚ ਰਾਸ਼ਟਰੀ ਰਾਜਮਾਰਗਾਂ ‘ਤੇ ਆਉਣ ਵਾਲੇ 11 ਟੋਲ ਪਲਾਜ਼ਿਆਂ ‘ਤੇ 1 ਅਪ੍ਰੈਲ ਤੋਂ ਹੁਣ ਵਧੀ ਹੋਈ ਦਰ ‘ਤੇ ਟੋਲ ਟੈਕਸ ਦੇਣਾ ਪਵੇਗਾ।

ਦੱਸ ਦੇਈਏ ਕਿ ਟੋਲ ਟੈਕਸ ਵਧਾਉਣ ਪਿੱਛੇ ਲੌਕਡਾਊਨ ਦੌਰਾਨ ਪਏ ਘਾਟੇ ਨੂੰ ਪੂਰਾ ਕਰਨਾ ਲਈ ਇਹ ਕੀਮਤਾਂ ਵਧਾਈਆਂ ਗਈਆਂ ਹਨ। ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੇ ਬਾਵਜੂਦ ਕੰਪਨੀਆਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨ ਸੰਘਰਸ਼ ਦੌਰਾਨ ਪੰਜਾਬ ਭਰ ‘ਚ 2 ਸਾਲ ਟੋਲ ਪਲਾਜ਼ੇ ਬੰਦ ਰਹੇ ਸਨ।

ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਲੁਧਿਆਣਾ-ਜਗਰਾਉਂ ਰੋਡ ‘ਤੇ ਚੌਕੀਮਾਨ ਟੋਲ ਪਲਾਜ਼ਾ, ਬਠਿੰਡਾ-ਚੰਡੀਗੜ੍ਹ ਰੋਡ ‘ਤੇ ਪੰਜ, ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਤਿੰਨ ਅਤੇ ਬਠਿੰਡਾ-ਮਲੋਟ ਰੋਡ ‘ਤੇ ਇਕ ਟੋਲ ਪਲਾਜ਼ਾ ‘ਤੇ ਵਧੀ ਹੋਈ ਦਰ ‘ਤੇ ਟੋਲ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ।

ਐਨਐਚਏਆਈ ਦੇ ਲੁਧਿਆਣਾ ਦੇ ਪ੍ਰੋਜੈਕਟ ਡਾਇਰੈਕਟਰ ਕੇ.ਐਲ ਸਚਦੇਵਾ ਨੇ ਦੱਸਿਆ ਕਿ ਟੋਲ ਟੈਕਸ ਦੀਆਂ ਨਵੀਆਂ ਦਰਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਫਾਸਟੈਗ ਸਾਰੇ ਵਾਹਨਾਂ ਲਈ ਲਾਜ਼ਮੀ ਹੋਵੇਗਾ। ਐਨਐਚਏਆਈ ਵਲੋਂ ਵਾਹਨਾਂ ਦੀ ਸ਼੍ਰੇਣੀ ਦੇ ਹਿਸਾਬ ਨਾਲ ਟੋਲ ਟੈਕਸ ਦੀ ਦਰ ਵਧਾਈ ਗਈ ਹੈ। ਕਾਰ ਚਾਲਕਾਂ ਨੂੰ ਪੰਜ ਤੋਂ 10 ਰੁਪਏ ਵੱਧ ਦੇਣੇ ਪੈਣਗੇ ਜਦਕਿ ਹੋਰਨਾਂ ਵਾਹਨਾਂ ਲਈ 10 ਤੋਂ ਲੈ ਕੇ 865 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ।

NO COMMENTS