ਪੰਜਾਬ ਵਿਚ 1 ਜੂਨ ਤੋਂ ਗਾਇਨੀਕੋਲੋਜੀਕਲ ( ਔਰਤਾਂ ਸਬੰਧੀ) ਸੇਵਾਵਾਂ ਲਈ ਹੋਵੇਗੀ ਈ ਸੰਜੀਵਨੀ ਓਪੀਡੀ ਦੀ ਸ਼ੁਰੂਆਤ:ਸਿਹਤ ਮੰਤਰੀ

0
32

ਚੰਡੀਗੜ•, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ੋਵਿਡ 19 ਦੇ ਮੱਦੇਨਜ਼ਰ ਹਸਪਤਾਲਾਂ ਵਿਚ ਭੀੜ ਹੋਣ  ਤੋਂ ਰੋਕਣ ਲਈ, ਟੈਲੀਮੇਡਸੀਨ ਰਾਜ ਭਰ ਦੇ ਮਰੀਜ਼ਾਂ ਲਈ ਇਕ ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਰੋਜ਼ਾਨਾ ਡਾਕਟਰੀ ਸਲਾਹ ਅਤੇ ਪੁਰਾਣੀਆਂ ਬਿਮਾਰੀਆਂ ਸਬੰਧੀ ਸੁਝਾਵਾਂ ਦੀ ਜ਼ਰੂਰਤ ਹੁੰਦੀ ਹੈ। ਆਮ ਦਵਾਈਆਂ ਲਈ ਟੈਲੀਮੇਡੀਸੀਨ ਤੋਂ ਇਲਾਵਾ ਹੁਣ ਸਿਹਤ ਵਿਭਾਗ ਜੱਚਾ ਬੱਚਾ ਸਿਹਤ ਸੰਭਾਲ ਸੇਵਾਵਾਂ(ਐਮਸੀਐਚ) ਨੂੰ ਯਕੀਨੀ ਬਣਾਉਣ ਲਈ 1 ਜੂਨ ਤੋਂ ਗਾਇਨੀਕੋਲੋਜੀ ਸੇਵਾਵਾਂ ਲਈ ਈ ਸੰਜੀਵਨੀ ਓਪੀਡੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਲੋਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜਨਰਲ ਮੈਡੀਸਨ ਲਈ ਈ ਸੰਜੀਵਨੀ ਓਪੀਡੀ ਸੇਵਾਵਾਂ  ਪਹਿਲਾਂ ਹੀ ਸ਼ੁਰੂ ਕੀਤੀਆਂ ਗਈਆਂ ਹਨ। ਹਾਲਾਂਕਿ ਦਿਸ਼ਾ ਨਿਰਦੇਸ਼ਾਂ  ਅਨੁਸਾਰ, ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਤੱਕ ਹਸਪਤਾਲ ਤੋਂ ਲਾਗ ਲੱਗਣ ਦਾ ਖ਼ਤਰਾਂ ਵੱਧ ਜਾਂਦਾ ਹੈ ਅਤੇ ਉਨ•ਾਂ ਨੂੰ ਹਸਪਤਾਲ ਵਿੱਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਲਈ  ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਲਈ ਅਤੇ ਗਾਇਨੀਕੋਲੋਜੀਕਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਗਾਇਨੀਕੋਲੋਜੀ ਸੇਵਾਵਾਂ ਲਈ ਈ ਸੰਜੀਵਨੀ ਓਪੀਡੀ ਸ਼ੁਰੂ ਕਰਨ ਲਈ ਪੂਰੀ ਤਰ•ਾਂ ਤਿਆਰ ਹੈ।
ਐਮਸੀਐਚ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਡਾਕਟਰਾਂ ਅਤੇ ਸਟਾਫ ਨਰਸਾਂ ਦੀ ਸਿਖਲਾਈ ਲਈ ਆਨਲਾਈਨ ਟੈਕਨਾਲੋਜੀ ਪਲੇਟਫਾਰਮ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸਿਖਲਾਈ ਸੈਸ਼ਨ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਲਈ ਵੱਖ ਵੱਖ ਉਪਾਅ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਕੁਸ਼ਲਤਾਵਾਂ ਵਿੱਚ ਸੁਧਾਰ ਲਈ ਨਿਯਮਤ ਸਿਖਲਾਈ ਮੁਹੱਈਆ ਕਰਵਾਉਣ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਨਿਰਦੇਸ਼ਾਂ ਦਾ ਪ੍ਰਸਾਰ ਕਰਨ ਲਈ ਲੋਕਾਂ ਨੂੰ ਇਕੱਠੇ ਕਰਨਾ ਮੁਸ਼ਕਲ ਹੋ ਗਿਆ ਹੈ, ਇਸ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਈਕੋ ਜ਼ੂਮ ਪਲੇਟਫਾਰਮ ਦੀ ਸਹਾਇਤਾ ਨਾਲ ਆਨ ਲਾਈਨ ਸਿਖਲਾਈ ਸੈਸ਼ਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸਾਰੇ ਡਾਕਟਰਾਂ, ਸਟਾਫ ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਸੰਪਰਕ ਕਰਕੇ ਪੂਰੇ ਪੰਜਾਬ ਰਾਜ ਵਿੱਚ ਸਿਹਤ ਸੰਭਾਲ ਬਾਰੇ ਵੱਖ ਵੱਖ ਪ੍ਰੋਗਰਾਮਾਂ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਤਰ•ਾਂ ਦੀ ਇਕ ਸਿਖਲਾਈ “ਕੋਵਿਡ -19 ਮਹਾਂਮਾਰੀ ਵਿਚ ਗਰਭਵਤੀ ਔਰਤਾਂ ਦੇ ਪ੍ਰਬੰਧਨ ਲਈ ਜਾਗਰੂਕਤਾ” ਬਾਰੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ, ਸਟੇਟ ਇੰਸਟੀਚਿਟ ਆਫ਼ ਹੈਲਥ ਐਂਡ ਫੈਮਲੀ ਵੈਲਫੇਅਰ ਟ੍ਰੇਨਿੰਗ ਡਵੀਜ਼ਨ, ਮੈਡੀਕਲ ਕਾਲਜ, ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੀ ਤਕਨੀਕੀ ਸਹਾਇਤਾ ਨਾਲ ਕਰਵਾਈ ਗਈ।
ਵਿਸ਼ੇਸ਼ ਤੌਰ ‘ਤੇ ਇਹ ਸਿਖਲਾਈ ਡਾਇਰੈਕਟਰ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਦੀ ਨਿਗਰਾਨੀ ਵਿੱਚ ਪ੍ਰੋਗਰਾਮ ਅਫਸਰ, ਡਾ. ਗੁਰਵਿੰਦਰ ਕੌਰ ਸਮੇਤ ਪ੍ਰੋਗਰਾਮ ਅਫਸਰ (ਐਮ ਸੀ ਐਚ) ਡਾ: ਇੰਦਰਦੀਪ ਕੌਰ ਦੀ ਹਾਜ਼ਰੀ ਵਿਚ ਹੋਈ। ਸਿਖਲਾਈ ਦਾ ਮੁੱਖ ਉਦੇਸ਼ ਕਲੀਨਿਕਲ ਸਟਾਫ ਨੂੰ ਗਰਭਵਤੀ ਔਰਤਾਂ ਅਤੇ ਬੱਚੇ ਦੇ ਜਨਮ ਦੇ ਪ੍ਰਬੰਧਨ ਵਿਸ਼ਿਆਂ ਸਬੰਧੀ ਜਾਗਰੂਕ ਕਰਨਾ ਸੀ। ਇਸ ਸਿਖਲਾਈ ਵਿਚ ਵੱਖ ਵੱਖ ਵਿਸ਼ਿਆਂ ਜਿਵੇਂ ਕੋਵਿਡ-19 ਮਹਾਂਮਾਰੀ, ਟ੍ਰਾਈਜ ਅਤੇ ਟੈਸਟਿੰਗ ਇਨਟ੍ਰਪਾਰਟਮ ਕੇਅਰ, ਜਨਮ ਤੋਂ ਬਾਅਦ ਅਤੇ ਨਵਜੰਮੇ ਬੱਚੇ ਦੀ ਦੇਖਭਾਲ ਅਤੇ ਸਹੂਲਤ ਦੀ ਤਿਆਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਸਿਖਲਾਈ ਵਿੱਚ ਸੂਬੇ ਭਰ ਵਿੱਚ ਲੇਬਰ ਰੂਮ ਵਿੱਚ ਕੰਮ ਕਰ ਰਹੇ ਲਗਭਗ 600 ਡਾਕਟਰਾਂ ਅਤੇ ਸਟਾਫ ਨਰਸਾਂ ਅਤੇ ਸਪੈਸ਼ਲ ਨਿਊਬੌਰਨ ਕੇਅਰ ਯੁਨਿਟ(ਐਸ ਐਨ ਸੀ ਯੂ) ਨੇ ਭਾਗ ਲਿਆ। ਐਮਸੀਐਚ ਸੇਵਾਵਾਂ ਲਈ ਲਗਭਗ 85 ਗਾਇਨੀਕੋਲੋਜਿਸਟਾਂ ਅਤੇ ਜ਼ਿਲ•ਾ ਪਰਿਵਾਰ ਨਿਯੋਜਨ ਅਧਿਕਾਰੀਆਂ ਨੂੰ ਈ ਸੰਜੀਵਨੀ ਓਪੀਡੀ ਸੇਵਾਵਾਂ ਦੇਣ ਸਬੰਧੀ ਸਿਖਲਾਈ ਦਿੱਤੀ ਗਈ।    
ਉਨ•ਾਂ ਕਿਹਾ ਕਿ ਇਹ ਸੇਵਾਵਾਂ ਗਰਭਵਤੀ ਔਰਤਾਂ ਲਈ ਬਹੁਤ ਮਦਦਗਾਰ ਹੋਣਗੀਆਂ ਜਿਨ•ਾਂ ਨੂੰ ਗਰਭ ਅਵਸਥਾ ਦੌਰਾਨ ਦਵਾਈ, ਖੁਰਾਕ ਅਤੇ ਆਮ ਦੇਖਭਾਲ ਦੀ ਸਲਾਹ ਦਿੱਤੀ ਜਾਵੇਗੀ। ਉਨ•ਾਂ ਅੱਗੇ ਕਿਹਾ ਕਿ ਗਾਇਨੀਕੋਲੋਜੀ ਓਪੀਡੀ ਦਾ ਸਮਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8.00 ਵਜੇ ਤੋਂ ਸਵੇਰੇ 9.30 ਵਜੇ ਤੱਕ ਹੋਵੇਗਾ। ਮੰਤਰੀ ਨੇ ਇਹ ਵੀ ਦੱਸਿਆ ਕਿ ਘਰ ਰਹਿਣਾ ਅਤੇ ਹਸਪਤਾਲ ਵਿਚ ਬੇਲੋੜਾ ਆਉਣ ਤੋਂ ਪਰਹੇਜ਼ ਕਰਨਾ ਸੁਰੱਖਿਅਤ ਹੈ।

NO COMMENTS