ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

0
9

ਚੰਡੀਗੜ, 22 ਫ਼ਰਵਰੀ   (ਸਾਰਾ ਯਹਾ /ਮੁੱਖ ਸੰਪਾਦਕ) : ਸੂਬਾ ਸਰਕਾਰ ਦੀ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਡਾਇਰੈਕਟਰ-ਕਮ-ਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਅੱਜ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਅਤੇ ਖੇਤਰ ਵਿਖੇ ਤਾਇਨਾਤ ਸਾਰੇ ਕਰਮਚਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਸਵੈਇੱਛਾ ਨਾਲ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ। ਇਸ ਸੰਬੰਧੀ ਵਿਜੀਲੈਂਸ ਵੱਲੋਂ ਵਿਸੇਸ ਮੁਹਿੰਮ ਵੀ ਚੱਲ ਰਹੀ ਹੈ।

ਇਸ ਦੌਰਾਨ ਸ੍ਰੀ ਉੱਪਲ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵਿੱਚ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਕੀ ਰਹਿੰਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਆਪ ਨੂੰ ਕੋਰੋਨਾ ਵਾਈਰਸ ਤੋਂ ਬਚਾਉਣ ਲਈ ਜਲਦੀ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲੈਣ।    

———–

NO COMMENTS