*ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਸੂਬੇ ‘ਚ ਹੋਣਗੇ ਦੋ ਡਿਪਟੀ ਸੀਐਮ*

0
73

ਚੰਡੀਗੜ੍ਹ 15,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):: ਵੀਰਵਾਰ ਨੂੰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿਚ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਵਿਚ ਦੋ ਡਿਪਟੀ ਸੀਐਮ ਬਣਾਏ ਜਾਣਗੇ।

ਆਪਣੀ ਪ੍ਰੈਸ ਕਾਨਫਰੰਸ ਦੌਰਾਨ ਬਾਦਲ ਨੇ ਕਿਹਾ ਕਿ ਸੂਬੇ ਦੇ ਦੋ ਡਿਪਟੀ ਸੀਐਮ ਚੋਂ ਇੱਕ ਦਲਿਤ ਡਿਪਟੀ ਸੀਐਮ ਹੋਵੇਗਾ ਅਤੇ ਦੂਜਾ ਹਿੰਦੂ ਡਿਪਟੀ ਸੀਐਮ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਧਰਮਾ ਨੂੰ ਇਕੱਠਾ ਕਰਕੇ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਲੈ ਕੇ ਆਵਾਂਗੀ।

ਸੁਖਬੀਰ ਬਾਦਲ ਨੇ ਧਰਮ ਅਤੇ ਆਸਥਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਲੋਂ ਪੰਜਾਬ ਵਿਚ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਅਤੇ ਭਾਈਚਾਰਕ ਸਾਂਝ ਦੀ ਗੱਲ ਕੀਤੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮੌਨਸੂਨ ਸੈਸ਼ਨ ‘ਚ ਅਕਾਲੀ ਦਲ ਤਿੰਨੇਂ ਖੇਤੀ ਕਾਨੂੰਨਾਂ ਖਿਲਾਫ adjournment motion ਲੈ ਕੇ ਆਏਗਾ।

ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਨੂੰ ਵੀ ਅਸੀਂ ਅਪੀਲ ਕਰਦੇ ਹਾਂ ਕਿ ਇਸ ਮੋਸ਼ਨ ਵਿਚ ਸਮਰਥਨ ਦਿੱਤਾ ਜਾਏ। ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਤੋਂ ਇਸ ਬਾਰੇ ਗੱਲਬਾਤ ਵੀ ਕਰਾਂਗੇ ਤਾ ਜੋ ਬਾਕੀ ਪਾਰਟੀਆ ਵੀ ਇਸਦਾ ਸਮਰਥਨ ਕਰਨ।

NO COMMENTS