*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ* 

0
60

ਚੰਡੀਗੜ੍ਹ, 28 ਅਪ੍ਰੈਲ:(ਸਾਰਾ ਯਹਾਂ/ਬਿਊਰੋ ਨਿਊਜ਼)

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ।

ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

NO COMMENTS