ਚੰਡੀਗੜ੍ਹ 8 ਮਈ: (ਸਾਰਾ ਯਹਾਂ/ਬਿਊਰੋ ਨਿਊਜ਼)
ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਪਟਿਆਲਾ ਤੋਂ ਤਿੰਨਾਂ ਵਿੱਚੋਂ ਦੋ ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ 7 ਮਈ ਨੂੰ ਪੰਜਾਬ ਦੀਆਂ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।