-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਅਨੁਸ਼ਾਸ਼ਨ ਬਣਾਈ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ

0
16

ਮਾਨਸਾ, 28 ਫਰਵਰੀ(ਸਾਰਾ ਯਹਾ,ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਨਿਰਧਾਰਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨੇੜੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਅਤੇ ਪ੍ਰੀਖਿਆ ਕੇਂਦਰਾਂ ਦੇ ਬਾਹਰ ਟਰੈਫਿਕ ਵਿੱਚ ਵਿਘਨ ਪਾਉਣ ‘ਤੇ ਮੁਕੰਮਲ ਪਾਬੰਦੀ ਹੈ।  ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ,ਅੱਠਵੀਂ, ਦੱਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਮਾਰਚ-2020 ਦੀਆਂ ਸਲਾਨਾ ਪ੍ਰੀਖਿਆਵਾਂ 3 ਮਾਰਚ ਤੋਂ 13 ਅਪ੍ਰੈਲ 2020 ਤੱਕ ਸਵੇਰੇ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵੱਲੋਂ ਸਥਾਪਿਤ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋਣੀਆਂ ਹਨ। ਇਸ ਲਈ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸ਼ਨ ਨੂੰ ਬਣਾਈ ਰੱਖਣ ਲਈ ਉਕਤ ਹੁਕਮ ਲਾਜ਼ਮੀ ਹੈ। ਇਹ ਹੁਕਮ 3 ਮਾਰਚ ਤੋਂ 13 ਅਪ੍ਰੈਲ 2020 ਤੱਕ ਲਾਗੂ ਰਹੇਗਾ।

NO COMMENTS