ਪੰਜਾਬ ਸਣੇ ਇਨ੍ਹਾਂ ਸੂਬਿਆਂ ਮੀਂਹ ਦੀ ਚੇਤਾਵਨੀ, ਜਾਣੋ ਕਿੱਥੇ ਪਹੁੰਚਿਆ ਮਾਨਸੂਨ

0
230

ਚੰਡੀਗੜ੍ਹ, 16 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮੌਸਮ ਵਿਗਿਆਨੀਆਂ ਵੱਲੋਂ ਉੱਤਰੀ-ਪੱਛਮੀ ਖੇਤਰ ‘ਚ ਮਾਨਸੂਨ ਦੇ ਜਲਦੀ ਦਸਤਕ ਦੇਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਪੰਜਾਬ ਸਣੇ ਦਿੱਲੀ ਤੇ ਹਿਮਾਚਲ ਪ੍ਰਦੇਸ਼ ‘ਚ ਜਲਦ ਹੀ ਬਾਰਸ਼ ਹੋਣ ਦੀ ਉਮੀਦ ਹੈ। ਮਾਨਸੂਨ ਦੇ ਪਹਿਲਾਂ ਪਹੁੰਚਣ ਵਿੱਚ ਨਿਸਰਗਾ ਦੀ ਅਹਿਮ ਭੂਮਿਕਾ ਹੈ। ‘ਸਕਾਈਮੈਟ’ ਮੁਤਾਬਕ ਇਸ ਸਾਲ ਮਾਨਸੂਨ ਪਹਿਲਾਂ ਵਾਂਗ ਹੀ ਅੱਗੇ ਵੱਧ ਰਿਹਾ ਹੈ।

ਸਕਾਈਮੈਟ ਵੱਲੋਂ ਮਹੇਸ਼ ਪਲਾਵਤ ਨੇ ਦੱਸਿਆ ਕਿ ਕੇਰਲਾ ਤੋਂ ਸਮੇਂ ਸਿਰ ਮਾਨਸੂਨ ਸ਼ੁਰੂ ਹੋਇਆ ਤੇ 25-26 ਜੂਨ ਤੱਕ ਦਿੱਲੀ ਪਹੁੰਚ ਸਕਦਾ ਹੈ। ਪ੍ਰੀ-ਮਾਨਸੂਨ 20 ਜੂਨ ਤੋਂ ਸ਼ੁਰੂ ਹੋ ਸਕਦਾ ਹੈ। ਗੁਜਰਾਤ ਵਿੱਚ ਇਸ ਵਾਰ ਮਾਨਸੂਨ 10 ਦਿਨ ਪਹਿਲਾਂ ਪਹੁੰਚ ਰਿਹਾ ਹੈ ਜੋ 25 ਜੂਨ ਤੱਕ ਕੱਛ ਖੇਤਰ ਵਿੱਚ ਪਹੁੰਚਦਾ ਹੈ। ਅਧਿਕਾਰੀਆਂ ਮੁਤਾਬਕ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ’ਚ ਗਰਮ ਹਵਾਵਾਂ ਚੱਲ ਰਹੀਆਂ ਹਨ।

ਉੱਤਰਾਖੰਡ, ਹਿਮਾਚਲ ਪ੍ਰਦੇਸ਼, ਦਿੱਲੀ, ਪੰਜਾਬ ਤੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ 25-26 ਜੂਨ ਤੱਕ ਮਾਨਸੂਨ ਪਹੁੰਚਣ ਦੀ ਸੰਭਾਵਨਾ ਹੈ ਜੋ ਆਮ ਨਾਲੋਂ ਤਿੰਨ ਦਿਨ ਪਹਿਲਾਂ ਕਹੀ ਜਾ ਸਕਦੀ ਹੈ। ਇਸ ਖੇਤਰ ਵਿੱਚ ਮਾਨਸੂਨ ਦੇ 27 ਜੂਨ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 19 ਜੂਨ ਦੇ ਨਜ਼ਦੀਕ ਬੰਗਾਲ ਦੀ ਖਾੜੀ ਵਿੱਚ ਇਕ ਹੋਰ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਉਮੀਦ ਹੈ।

LEAVE A REPLY

Please enter your comment!
Please enter your name here