ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇਕਰੀਬ 2900 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆ

0
30

ਮਾਨਸਾ, 18 ਦਸੰਬਰ  (ਸਾਰਾ ਯਹਾ / ਮੁੱਖ ਸੰਪਾਦਕ) : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬਾਰਵੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮੁਫ਼ਤ ਸਮਾਰਟ ਮੋਬਾਇਲ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਤੋਂ ਵਰਚੂਅਲ ਕਾਨਫਰੰਸ ਦੌਰਾਨ ਕੀਤੀ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਪ੍ਰੇਮ ਮਿੱਤਲ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਸਮੇਤ ਹੋਰ ਅਧਿਕਾਰੀਆਂ ਨੇ ਮਾਨਸਾ ਜ਼ਿਲ੍ਹੇ ਦੇ ਕਰੀਬ 2900 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਰਸਮੀ ਤੌਰ ’ਤੇ ਕੁਝ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਅਤੇ ਅਧਿਆਪਕਾਂ ਨੂੰ ਟੈਬਲੇਟ ਵੀ ਪ੍ਰਦਾਨ ਕੀਤੇ ਗਏ।  ਇਸ ਦੌਰਾਨ ਵਿਧਾਇਕ ਸ. ਮਾਨਸਾਹੀਆ ਨੇ ਦੱਸਿਆ ਕਿ ਕੋਵਿਡ ਦੇ ਅਜੋਕੇ ਸੰਕਟ ਭਰੇ ਦੌਰ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੁਆਰਾ ਆਨਲਾਈਨ ਪ੍ਰਣਾਲੀ ਰਾਹÄ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦਾ ਠੋਸ ਪ੍ਰਬੰਧ ਕੀਤਾ ਗਿਆ ਹੈ ਅਤੇ ਬਾਰਵÄ ਦੇ ਵਿਦਿਆਰਥੀਆਂ ਨੂੰ ਪੜਾਅਵਾਰ ਸਮਾਰਟ ਫੋਨ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਵਿੱਤੀ ਕਮੀਆਂ ਕਾਰਨ ਵਿਦਿਆਰਥੀ ਸਿੱਖਿਆ ਹਾਸਲ ਕਰਨ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ ਦਿਲਚਸਪੀ ਲੈ ਕੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀ ਭਵਿੱਖ ਵਿੱਚ ਕਿਸੇ ਵੀ ਖੇਤਰ ਵਿੱਚ ਪਿੱਛੇ ਨਾ ਰਹਿਣ। ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਸੰਚਾਰ ਮਾਧਿਅਮਾਂ ਤੇ ਅਤਿ ਆਧੁਨਿਕ ਪ੍ਰਣਾਲੀ ਬਾਰੇ ਵਿਦਿਆਰਥੀ ਸਮੇਂ ਦੀ ਲੋੜ ਮੁਤਾਬਕ ਸਿੱਖਿਆ ਹਾਸਲ ਕਰ ਸਕਣ।  ਇਸ ਮੌਕੇ ਚੇਅਰਮੈਨ ਸ਼੍ਰੀ ਪ੍ਰੇਮ ਮਿੱਤਲ ਨੇ ਵੀ ਪੰਜਾਬ ਸਰਕਾਰ ਦੇ ਉਦਮ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਮਾਰਟ ਕੁਨੈਕਟ ਯੋਜਨਾ ਤਹਿਤ ਮੁਫ਼ਤ ਸਮਾਰਟ ਫੋਨ ਮੁਹੱਈਆ ਕਰਵਾਉਣ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਖੇਤਰ ਵਿੱਚ ਮੀਲ ਪੱਥਰ ਕਰਾਰ ਦਿੱਤਾ। ਸ਼੍ਰੀ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਤੇ ਸਿੱਖਿਆ ਵਿਭਾਗ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ।  ਇਸ ਮੌਕੇ ਐਸ.ਡੀ.ਐਮ ਡਾ. ਸ਼ਿਖਾ ਭਗਤ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਸਿੰਘ ਭਾਰਤੀ, ਯੁਥ ਆਗੂ ਚੁਸਪਿੰਦਰਵੀਰ ਸਿੰਘ ਭੁਪਾਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

NO COMMENTS