ਮਾਨਸਾ, 31 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਪੰਜਾਬ ਸਰਕਾਰ ਵੱਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤਹਿਤ ਸਰਕਾਰੀ ਸਕੂਲਾਂ ਦੇ ਬਾਰਵÄ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਤੀਜੇ ਪੜਾਅ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਕਾਨਫਰੰਸ ਰਾਹÄ ਕੀਤੀ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਸਾਬਕਾ ਵਿਧਾਇਕ ਸ. ਅਜੀਤ ਇੰਦਰ ਸਿੰਘ ਮੋਫ਼ਰ ਸਮੇਤ ਹੋਰ ਅਧਿਕਾਰੀਆਂ ਨੇ ਮਾਨਸਾ ਜ਼ਿਲ੍ਹੇ ਦੇ 1370 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਦਾ ਉਦਘਾਟਨ ਕੀਤਾ। ਇਸ ਦੌਰਾਨ ਵਿਧਾਇਕ ਸ. ਮਾਨਸਾਹੀਆ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਦੇ ਚਲਦਿਆਂ ਸੰਕਟ ਦੇ ਸਮੇਂ ਵਿੱਚ ਇਹ ਸਮਾਰਟ ਫੋਨ ਲੋੜਵੰਦ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦੇ ਚਲਦਿਆਂ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦਾ ਪੱਧਰ ਕਾਫ਼ੀ ਉਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ ਵੱਖ ਖੇਤਰਾਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਸ. ਅਜੀਤਇੰਦਰ ਸਿੰਘ ਮੋਫ਼ਰ ਨੇ ਵੀ ਪੰਜਾਬ ਸਰਕਾਰ ਦੇ ਉਦਮ ਦੀ ਸ਼ਲਾਘਾ ਕੀਤੀ ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਅਤੇ ਸਮਾਰਟ ਕੁਨੈਕਟ ਯੋਜਨਾ ਤਹਿਤ ਮੁਫ਼ਤ ਸਮਾਰਟ ਫੋਨ ਪ੍ਰਦਾਨ ਕਰਕੇ ਸਰਕਾਰ ਨੇ ਸੰਕਟ ਦੇ ਸਮੇਂ ਵਿੱਚ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ ਹੈ ਅਤੇ ਯਕੀਨੀ ਤੌਰ ’ਤੇ ਸਾਡੇ ਵਿਦਿਆਰਥੀ ਆਪਣੀ ਲਗਨ ਤੇ ਮਿਹਨਤ ਨਾਲ ਅਕਾਦਮਿਕ ਪੱਧਰ ’ਤੇ ਵੱਡੀਆਂ ਪ੍ਰਾਪਤੀਆਂ ਦਰਜ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਬਾਂਸਲ, ਯੁਥ ਆਗੂ ਚੁਸਪਿੰਦਰਵੀਰ ਸਿੰਘ ਭੁਪਾਲ, ਗੁਰਪ੍ਰੀਤ ਕੌਰ ਗਾਗੋਵਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਗੁਰਲਾਭ ਸਿੰਘ, ਪ੍ਰਿੰਸੀਪਲ ਸ਼੍ਰੀ ਅਸ਼ੋਕ ਕੁਮਾਰ ਅਤੇ ਸ਼੍ਰੀ ਨਰਿੰਦਰ ਸਿੰਘ ਮੋਹਲ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ। ਕੈਪਸ਼ਨ:ਵਿਧਾਇਕ ਨਾਜਰ ਸਿੰਘ ਮਾਨਸਾਹੀਆ ਮਾਨਸਾ ਵਿਖੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਸਰਕਾਰੀ ਸਕੂਲਾਂ ਦੇ ਬਾਰਵÄ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟ ਫੋਨ ਵੰਡਣ ਦੀ ਰਸਮ ਅਦਾ ਕਰਦੇ ਹੋਏ। ਉਨ੍ਹਾਂ ਨਾਲ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ ਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਵੀ ਨਜ਼ਰ ਆ ਰਹੇ ਹਨ।9/124903/2020